13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਵਲ ਹਸਪਤਾਲ ਜੈਤੋ ਵਿਖੇ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਜੈਤੋ, 2 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਮੈਡੀਕਲ ਅਫ਼ਸਰ ਡਾ. ਵਰਿੰਦਰ ਕੁਮਾਰ ਦੀ ਅਗਵਾਈ ਵਿਚ ਸਿਵਲ ਹਸਪਤਾਲ ਜੈਤੋ ਵਿਖੇ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਅਪਥਾਲਮਿਕ ਅਫ਼ਸਰ ਕਿਰਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੱਖਾਂ ਦਾਨ ਕਰਨ ਦਾ ਪੰਦਰਵਾੜਾ 25 ਅਗਸਤ ਤੇ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ | ਜਿਸ ਦੇ ਤਹਿਤ ਹੀ ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਵਿਚ ਆਪਣੀਆਂ ਤੰਦਰੁਸਤ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ | ਜੇਕਰ ਕਿਸੇ ਵਿਅਕਤੀ ਦੇ ਲੈਂਜ ਪਾਇਆ ਹੋਵੇ ਜਾਂ ਐਨਕ ਲੱਗੀ ਹੋਵੇ ਤਾਂ ਵੀ ਮੌਤ ਤੋਂ 4 ਤੋਂ 6 ਘੰਟਿਆਂ ਦੇ ਅੰਦਰ-ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ | ਬਲੱਡ, ਕੈਂਸਰ, ਏਡਜ, ਕਾਲੇ ਪੀਲੀਆ ਵਾਲੇ ਮਰੀਜ਼ ਅੱਖਾਂ ਦਾਨ ਨਹੀਂ ਕਰ ਸਕਦੇ ਹਨ | ਅੱਖਾਂ ਦਾਨ ਕਰਨ ਲਈ ਫ਼ਾਰਮ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਉਪਲੱਬਧ ਹਨ | ਡਾ. ਰਾਜਵੀਰ ਕੌਰ, ਡਾ. ਆਕਾਸ ਅਤੇ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਿਵਲ ਹਸਪਤਾਲ ਦੇ ਸਟਾਫ਼ ਤੇ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਧੂੜ ਘੱਟੇ ਅਤੇ ਟੋਏ ਟਿੱਬਿਆਂ 'ਚ ਬਾਘੀਆ ਪਾਉਣਗੇ ਬਾਬਾ ਫ਼ਰੀਦ ਮੇਲੇ ਦੇ ਦਰਸ਼ਕ <br/> ਅਗਲੀ ਖ਼ਬਰ ਜੈਨ ਸਭਾ ਵਿਖੇ ਮੁਫ਼ਤ ਮਲਟੀ ਸਪੈਸ਼ਲਿਟੀ ਮੈਗਾ ਸਿਹਤ ਜਾਂਚ ਕੈਂਪ 6 ਨੂੰ
Ad Position 24