11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦਾ ਬਲੂਮਿੰਗਡੇਲ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ੍ਰੀ ਮੁਕਤਸਰ ਰੋਡ, ਗੋਬਿੰਦ ਅਸਟੇਟ, ਕੋਟਕਪੂਰਾ ਵਿਖੇ ਸਥਿਤ ਦਾ ਬਲੂਮਿੰਗਡੇਲ ਸਕੂਲ (ਸੀ.ਆਈ.ਐਸ.ਈ, ਨਵੀਂ ਦਿੱਲੀ) ਵਿਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵੱਖ-ਵੱਖ ਤਰ੍ਹਾਂ ਦੀਆਂ ਬੱਚਿਆਂ ਦੀਆਂ ਸਰਗਰਮੀਆਂ ਕਰਵਾਈਆਂ ਗਈਆਂ | ਆਪਣੇ ਸੰਬੋਧਨ 'ਚ ਅਧਿਆਪਕਾਂ ਨੇ ਕਿਹਾ ਕਿ ਦੀਵਾਲੀ ਰੌਸਨੀ ਦਾ ਤਿਉਹਾਰ ਹੈ, ਜੋ ਅਧਿਆਤਮਿਕ ਹਨੇਰੇ ਉਤੇ ਅੰਦਰੂਨੀ ਰੌਸਨੀ ਦੀ ਜਿੱਤ ਦਾ ਪ੍ਰਤੀਕ ਹੈ | ਇਹ ਤਿਉਹਾਰ ਖੁਸ਼ੀ, ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ, ਜੋ ਸਾਨੂੰ ਸ਼ਾਂਤੀ ਅਤੇ ਮਿਲ-ਜੁਲ ਕੇ ਰਹਿਣ ਦਾ ਮਹਾਨ ਸਬਕ ਸਿਖਾਉਂਦਾ ਹੈ | ਇਸ ਮੌਕੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ | ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਟੋਰਣ ਬਣਾਉਣਾ, ਖਾਣਯੋਗ ਰੰਗੋਲੀ ਤਿਆਰ ਕਰਨਾ ਅਤੇ ਸੋਲੋ ਐਕਟਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਪੱਖ ਦਾ ਪ੍ਰਦਰਸ਼ਨ ਕੀਤਾ | ਇਨ੍ਹਾਂ ਸਰਗਰਮੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਸ਼ਾਸ਼ਨ ਵਲੋਂ ਸਰਟੀਫਿਕੇਟ ਅਤੇ ਉਤਸ਼ਾਹ ਵਧਾਊ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸਵਾਸ਼, ਕਲਾ-ਪ੍ਰੇਮ ਅਤੇ ਸਮੂਹਿਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੇ ਹਨ | ਇਸ ਨਾਲ ਬੱਚਿਆਂ ਦੀ ਕਲਪਨਾ ਸ਼ਕਤੀ ਅਤੇ ਮਾਨਸਿਕ ਵਿਕਾਸ ਦੋਵਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਅਮਰ ਕੌਰ ਦੁੱਲਟ (ਭਗਤੂਆਣਾ) ਦੀ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ ਜੈਤੋ ਵਿਖੇ ਸਵੱਛ ਭਾਰਤ ਮੁਹਿੰਮ ਦੀਆਂ ਸ਼ਰ੍ਹੇਆਮ ਉਡਾਈਆਂ ਜਾ ਰਹੀਆਂ ਧੱਜੀਆਂ
Ad Position 24