12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਰਿਸ਼ੀ ਮਾਡਲ ਸਕੂਲ 'ਚ ਦੀਵਾਲੀ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਪੰਜਗਰਾੲੀਂ ਕਲਾਂ, 21 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ 'ਚ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਿਲਆਂ 'ਚ ਡਾ. ਏ. ਪੀ. ਜੇ. ਅਬਦੁਲ ਕਲਾਮ ਹਾਊਸ ਦੀਆਂ ਵਿਦਿਆਰਥਣਾਂ ਜਸਪਦੀਪ ਕੌਰ, ਮਹਿਕ ਤੇ ਵਿਲੀਅਮਜੀਤ ਕੌਰ ਵਲੋਂ ਬਣਾਈ ਗਈ ਰੰਗੋਲੀ ਨੇ ਪਹਿਲਾ, ਸੁਨੀਤਾ ਵਿਲੀਅਮ ਹਾਊਸ ਦੀ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਸ਼ਭਕੀਰਤ ਕੌਰ ਬਰਾੜ ਤੇ ਡਾ. ਹਰਗੋਬਿੰਦ ਖੁਰਾਣਾ ਹਾਊਸ ਦੀਆਂ ਵਿਦਿਆਰਥਣਾਂ ਏਕਨੂਰ ਕੌਰ ਢਿੱਲੋਂ, ਕਰਨਪ੍ਰੀਤ ਕੌਰ ਤੇ ਅਰਸ਼ਦੀਪ ਕੌਰ ਨੇ ਦੂਜਾ ਅਤੇ ਕਲਪਨਾ ਚਾਵਲਾ ਹਾਊਸ ਦੀਆਂ ਵਿਦਿਆਰਥਣਾਂ ਗੁਰਨੂਰ ਕੌਰ, ਜਸਲੀਨ ਕੌਰ ਤੇ ਰੁਪਿੰਦਰ ਕੌਰ ਦੀ ਰੰਗੋਲੀ ਨੇ ਤੀਜਾ ਸਥਾਨ ਹਾਸਿਲ ਕੀਤਾ | ਮੁਕਾਬਲਿਆਂ ਦੇ ਅਖ਼ੀਰ 'ਚ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਤਗਮੇ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਉਪਿੰਦਰ ਕੌਰ, ਮਨਦੀਪ ਸਿੰਘ ਕੈਂਥ, ਸਰਬਜੀਤ ਕੌਰ, ਮਨਜੀਤ ਸਿੰਘ (ਚਾਰੇ ਹਾਊਸ ਇੰਚਾਰਜ) ਤੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24