13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜ੍ਹਾਅ ਲਈ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰਨ ਉਪਰੰਤ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜ੍ਹਾਅ ਫ਼ਰੀਦਕੋਟ ਲਈ ਰਵਾਨਾ ਹੋਇਆ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਸਾਮ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਬੀਤੀ ਰਾਤ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ ਸੀ | ਅੱਜ ਸਵੇਰੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਗੀ ਹੋਈ | ਵੱਖ-ਵੱਖ ਰਾਜਨੀਤਿਕ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਆਗੂਆਂ, ਵੱਖ-ਵੱਖ ਸੰਗਠਨਾਂ, ਵਪਾਰ ਮੰਡਲ ਤੇ ਸ਼ਹਿਰ ਤੇ ਇਲਾਕੇ ਦੀ ਸੰਗਤ ਵਲੋਂ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਹਾਜ਼ਰੀ ਲਵਾਈ ਗਈ ਤੇ ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਗਏ ਤੇ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਸਰਾਏਨਾਗਾ, ਕੋਟਕਪੂਰਾ ਹੁੰਦਾ ਹੋਇਆ ਅੱਜ ਫ਼ਰੀਦਕੋਟ ਵਿਖੇ ਰਾਤਰੀ
Ad Position 22
No active advertisement
ਪਿਛਲੀ ਖ਼ਬਰ ਬੱਸ ਹੇਠਾਂ ਆਉਣ ਨਾਲ ਲੜਕੀ ਦੀ ਮੌਤ ਅਗਲੀ ਖ਼ਬਰ ਬੱਬੇਹਾਲੀ ਦੀ ਅਗਵਾਈ ਹੇਠ ਕਾਂਗਰਸ ਦੇ ਆਗੂ ਹਰਦਿਆਲ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
Ad Position 24