13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਸਥਿਤੀ ਮਜ਼ਬੂਤ-ਅਕਾਲੀ ਆਗੂ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਬਰਗਾੜੀ, 2 ਨਵੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੂਬਾ ਸਿੰਘ ਬਾਦਲ ਤੇ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਜੋ ਰੋਜ਼ਾਨਾ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਦੇ ਹਨ, ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਸਥਿਤੀ ਬਹੁਤ ਮਜ਼ਬੂਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਵਲੋਂ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਬਹੁਤ ਸਾਰੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ | ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪੰਜਾਬ ਦੇ ਕੁਝ ਲੋਕਾਂ ਦੀ ਹੀ ਵਰਤੋਂ ਕਰ ਰਹੀਆਂ ਹਨ ਤੇ ਅਜਿਹੇ ਵਰਤੇ ਜਾ ਰਹੇ ਲੋਕਾਂ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ | ਪੰਜਾਬ ਨੂੰ ਬਚਾਉਣ ਲਈ ਪੰਜਾਬ ਦੇ ਲੋਕਾਂ ਨੂੰ ਅੱਖਾਂ ਖੋਲ੍ਹ ਕੇ ਚੰਗੇ ਮਾੜੇ ਦੀ ਪਹਿਚਾਣ ਕਰਨੀ ਪਵੇਗੀ ਤੇ ਪੰਜਾਬ ਦੀ ਗੱਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਚਿੱਤਰਕਲਾ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਡਵੋਕੇਟ ਹਰਮਨਦੀਪ ਸਿੰਘ ਸੰਧੂ 'ਤੇ ਪਰਚਾ ਦਰਜ ਕਰਨ 'ਤੇ ਬਾਰ ਐਸੋਸੀਏਸ਼ਨ ਵਲੋਂ ਧਰਨਾ
Ad Position 24