ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ | ਜਿਸ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਗੁਰਮਿਲਾਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ 'ਚ ਰਚਨਾਤਕਾ ਨੂੰ ਉਤਸ਼ਾਹਿਤ ਕਰਨਾ, ਸਿੱਖ ਕਦਰਾਂ ਕੀਮਤਾਂ ਨੂੰ ਪ੍ਰਚਾਰਿਤ ਕਰਨਾ ਤੇ ਕਲਾਤਮਕ ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨਾ ਸੀ | ਭਾਗੀਦਾਰ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆ ਪ੍ਰਤੀ ਆਪਣੀ ਸਮਝ ਰਾਹੀਂ ਪ੍ਰਭਾਵਸ਼ਾਲੀ ਰਚਨਾਵਾਂ ਪੇਸ਼ ਕੀਤੀਆਂ | ਬਾਲ ਕਲਾਕਾਰਾਂ ਦੀ ਸਮਰਪਣ ਭਾਵਨਾ ਤੇ ਨਵੀ ਸੋਚ ਇਸ ਮੁਕਾਬਲੇ ਦੀ ਖਾਸ ਵਿਸ਼ੇਸ਼ਤਾ ਰਹੀ | ਜੇਤੂ ਵਿਦਿਆਰਥੀ ਦੇ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਨਿੱਘਾ ਸਵਾਗਤ ਕੀਤਾ | ਚੇਅਰਮੈਨ ਆਸ਼ੀਸ ਤੋਲਾ, ਡਾਇਰੈਕਟਰ ਅਨੂਪਤਾ ਤੋਲਾ ਤੇ ਸ਼ਿਵਮ ਤੋਲਾ ਨੈ ਪ੍ਰਤੀਭਾਸ਼ਾਲੀ ਵਿਦਿਆਰਥੀ ਤੇ ਉਸਤੀ ਤਿਆਰੀ ਕਰਵਾਉਣ ਵਾਲੇ ਪੇਂਟਿੰਗ ਅਧਿਆਪਕ ਜਗਮੀਤ ਸਿੰਘ ਤੇ ਅਮਨਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਕੀਤੀ |