13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦਸਮੇਸ਼ ਸਕੂਲ 'ਚ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਨਿਹਾਲ ਸਿੰਘ ਵਾਲਾ, 2 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਤੇ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ | ਇਸ ਸਮੇਂ ਵਲੰਟੀਅਰਾਂ ਨੇ ਆਪਣੇ ਭਾਸ਼ਣਾਂ, ਕਵਿਤਾਵਾਂ ਤੇ ਰਚਨਾਵਾਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਵਲੰਟੀਅਰਾਂ ਨੇ ਚਾਰਟ ਬਣਾਉਣ ਤੇ ਸਲੋਗਨ ਰਾਈਟਿੰਗ ਰਾਹੀਂ ਵੀ ਆਪਣੇ ਮਨ ਦੇ ਜਜ਼ਬਾਤ ਖ਼ੂਬਸੂਰਤ ਢੰਗ ਨਾਲ ਪ੍ਰਗਟਾਏ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਤੰਬਾਕੂ ਅਨੇਕਾਂ ਬਿਮਾਰੀਆਂ ਦਾ ਕਾਰਕ ਹੈ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਤੰਬਾਕੂ ਵਿਚ ਨਿਕੋਟੀਨ, ਕਾਰਬਨ ਮੋਨੋਆਕਸਾਈਡ ਵਰਗੇ ਕਈ ਜ਼ਹਿਰੀਲੇ ਤੱਤ ਹੁੰਦੇ ਹਨ ਜੋ ਜਾਨਲੇਵਾ ਸਾਬਤ ਹੁੰਦੇ ਹਨ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਵਲੰਟੀਅਰਾਂ ਨੂੰ ਤੰਬਾਕੂ ਸੇਵਨ ਨਾ ਕਰਨ ਦਾ ਅਹਿਦ ਲੈਣ ਦੀ ਸਲਾਹ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਹਰਚਰਨ ਸਿੰਘ ਰੋਡੇ ਮਹਾਨ ਗੁਰਸਿੱਖ, ਚੜ੍ਹਦੀ ਕਲਾ ਵਾਲੀ ਸ਼ਖ਼ਸੀਅਤ ਸਨ-ਡਾ. ਬਰਾੜ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਉਤਸ਼ਾਹ ਨਾਲ ਮਨਾਇਆ 'ਨਿਊ ਪੰਜਾਬ ਡੇ'
Ad Position 24