ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਡੈਲੀਗੇਟ ਸ਼ਵਿੰਦਰ ਸਿੰਘ ਸੰਧੂ ਵੰਗਲ ਤੇ ਸੁਰਿੰਦਰ ਸਿੰਘ ਸੰਧੂ ਦੇ ਪਿਤਾ ਸੁਖਦੇਵ ਸਿੰਘ ਸੰਧੂ ਵੰਗਲ ਸਾਬਕਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਬਲਾਕ ਬਰੀਵਾਲਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ | ਮਿ੍ਤਕ ਆਜ਼ਾਦੀ ਘੁਲਾਟੀਏ ਮਰਹੂਮ ਸਰਦਾਰ ਸੁੱਚਾ ਸਿੰਘ ਦੇ ਪੋਤਰੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸਰਵਣ ਸਿੰਘ ਫਿਲੌਰ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ, ਬੀਬੀ ਹਰਜੀਤ ਕੌਰ ਤਲਵੰਡੀ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਰਜਿੰਦਰ ਸਿੰਘ ਰਾਜਾ ਜ਼ਿਲ੍ਹਾ ਆਗੂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਰਾਜਬਲਵਿੰਦਰ ਸਿੰਘ ਮਰਾੜ੍ਹ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਦੁੱਖ ਦੀ ਘੜੀ 'ਚ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮਿਤੀ 4 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਵੰਗਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |