ਕੋਟਕਪੂਰਾ, 2 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਨੈਸ਼ਨਲ ਹਾਈਵੇ ਤੋਂ ਕੱਚਾ ਬੀੜ ਲਿੰਕ ਰੋਡ ਨੇੜੇ ਐਨ.ਐਚ 54 ਹਾਈਵੇ ਕੋਟਕਪੂਰਾ ਮੁੜਨ ਲੱਗੇ ਤਾਂ ਇਕ ਮੋਨਾ ਨੌਜਵਾਨ ਮੋੜ 'ਤੇ ਖੜ੍ਹਾ ਦਿਖਾਈ ਦਿੱਤਾ, ਜੋ ਆਪਣੇ ਹੱਥ ਵਿਚਲਾ ਪਾਰਦਰਸ਼ੀ ਮੋੋਮੀ ਲਿਫ਼ਾਫ਼ਾ ਥੱਲੇ ਸੁੱਟ ਕੇ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ ਕਦਮੀ ਪਿੱਛੇ ਨੂੰ ਮੁੜਨ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਤਲਾਸ਼ੀ ਕੀਤੀ ਤਾਂ ਉਸ ਵਲੋਂ ਸੁੱਟੀ ਗਈ ਮੋਮੀ ਪਾਰਦਰਸ਼ੀ ਲਿਫ਼ਾਫ਼ੀ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਕੋਟਕਪੂਰਾ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |