14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆਂ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਜੈਤੋ, 2 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦੇ ਅੰਦਰਲੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਚੱਲ ਰਹੀ ਲੜੀ ਤਹਿਤ ਅੱਜ ਦੀ ਪ੍ਰਭਾਤ ਫ਼ੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਤੇ ਪਿੰਡ ਦੀਆਂ ਵੱਖ-ਵੱਖ ਗਲੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆ ਸੇਵਾਦਾਰਾਂ ਨੇ ਪ੍ਰਕਾਸ਼ ਪੁਰਬ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਸਬੰਧੀ ਜਾਣੂ ਕਰਵਾਇਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਹਰ ਸਾਲ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਸੰਗਤਾਂ ਗੁਰੂ ਘਰ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਂਦੀਆਂ ਹਨ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ ਅਤੇ ਡਾ: ਜਲੰਧਰ ਸਿੰਘ ਨੇ ਦੱਸਿਆ ਹੈ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਨਗਰ ਕੀਤਰਨ ਵੀ ਸਜਾਇਆ ਜਾਂਦਾ ਹੈ | ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੁੰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਕਰਨਲ ਬਲਬੀਰ ਸਿੰਘ ਸਰਾਂ ਦੀ 12ਵੀਂ ਪੁਸਤਕ 'ਅਣਮੁੱਲੇ ਪਲ' ਲੋਕ ਅਰਪਣ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ 'ਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24