ਗਿੱਦੜਬਾਹਾ, 2 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਇੰਟਰ ਕਾਲਜ ਬਾਸਕਟਬਾਲ ਦੇ ਮੁਕਾਬਲਿਆਂ ਵਿਚ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੀ ਟੀਮ ਨੇ ਸਿਲਵਰ ਤਗ਼ਮਾ ਪ੍ਰਾਪਤ ਕੀਤਾ ਹੈ | ਇਸ ਸੰਬੰਧੀ ਪਿ੍ੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਬਾਸਕਟਬਾਲ ਟੀਮ ਨੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਪ੍ਰੋ. ਬਲਕਰਨ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਮੁਕਾਬਲਿਆਂ 'ਚ ਭਾਗ ਲਿਆ ਤੇ ਚਾਂਦੀ ਦਾ ਤਗ਼ਮਾ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਟੀਮ ਦੇ ਮੈਂਬਰਾਂ ਦੇ ਕਾਲਜ ਵਾਪਸ ਆਉਣ 'ਤੇ ਪਿ੍ੰ. ਰਾਜੇਸ਼ ਮਹਾਜਨ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ |