14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਰਾਜਦੀਪ ਰਾਜੂ ਗੁਪਤਾ ਨਮਿਤ ਸ਼ਰਧਾਂਜਲੀ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਕਾਰੋਬਾਰੀ ਰਾਜਦੀਪ ਰਾਜੂ ਗੁਪਤਾ ਪੁੱਤਰ ਸਵ: ਸ੍ਰੀ ਅਮਰਜੀਤ ਗੁਪਤਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਬੇਵਕਤ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸਥਾਨਕ ਸ਼ਾਂਤੀ ਭਵਨ ਵਿਖੇ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਸੰਗਠਨਾਂ ਦੇ ਆਗੂਆਂ ਤੋਂ ਇਲਾਵਾ ਸ਼ਹਿਰੀ ਦੁਕਾਨਦਾਰਾਂ, ਕਾਰੋਬਾਰੀਆਂ ਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਰਾਜੂ ਗੁਪਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਪਰੰਤ ਸ਼ਰਧਾਂਜਲੀ ਸਮਾਗਮ 'ਚ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਾਰਤ ਭੂਸ਼ਣ ਬਿੰਟਾ ਬਾਂਸਲ ਨੇ ਮਿ੍ਤਕ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਵੱਖ-ਵੱਖ ਸ਼ੋਕ ਮਤੇ ਪੜ੍ਹੇ | ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮਿ੍ਤਾ ਵੜਿੰਗ ਨੇ ਰਾਜੂ ਗੁਪਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਬਹੁਤ ਅਸਹਿ ਤੇ ਅਕਹਿ ਦੱਸਿਆ | ਉਨ੍ਹਾਂ ਇਸ ਅਤਿਅੰਤ ਦੁੱਖ ਦੀ ਘੜੀ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ ਸੋਥਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਬਾਵਾ ਯਾਦਵਿੰਦਰ ਸਿੰਘ ਲਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ, ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਭਾਜਪਾ ਦੇ ਸਪੋਕਸਪਰਸਨ ਬਲਵਿੰਦਰ ਸਿੰਘ ਮਿੰਕਲ ਬਜਾਜ, ਜੈ ਰਾਜ ਸਿੰਘ ਬਰਾੜ ਫ਼ੱਤਣਵਾਲਾ, ਗੁਰਦੀਪ ਸਿੰਘ ਕੱਦੂ, ਬੀ.ਐਲ.ਓ. ਯੂਨੀਅਨ ਦੇ ਪ੍ਰਧਾਨ ਨਵਦੀਪ ਸਿੰਘ ਸੁੱਖੀ, ਸਾਬਕਾ ਕੌਂਸਲਰ ਰਣਦੀਪ ਰਾਣਾ ਕਮਰਾ, ਐਡਵੋਕੇਟ ਗੁਰਿੰਦਰ ਸਿੰਘ ਹੇਅਰ, ਕੰਵਲਦੀਪ ਸਿੰਘ ਕੁਲਾਰ, ਭਾਈ ਦਵਿੰਦਰ ਸਿੰਘ ਚਹਿਲ, ਡੰਪੀ ਵਿਨਾਇਕ, ਬਲਜੀਤ ਸਿੰਘ, ਜਗਸੀਰ ਸਿੰਘ, ਰਵਨੀਤ ਸਿੰਘ ਰਿੱਕੀ ਬਰਾੜ ਮੁੱਖ ਬੁਲਾਰਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ, ਮਾਣਕ ਬਾਵਾ, ਅਮਰਿੰਦਰ ਸਿੰਘ ਡਾਲਰ ਬਾਵਾ, ਲੌਕੀ ਬਰਾੜ ਝੀਂਡ ਵਾਲਾ, ਹਰਪ੍ਰੀਤ ਸਿੰਘ ਗੋਹਲਾ ਸੋਢੀ, ਗੋਲਡੀ ਚਹਿਲ, ਰਿਪਨਦੀਪ ਸਿੰਘ ਹੇਅਰ, ਯਾਦੀ ਵੱਸਣ, ਗੁਰਿੰਦਰ ਸਿੰਘ ਧਾਲੀਵਾਲ, ਸੰਜੀਵ ਅਰੋੜਾ, ਗਿੰਨੀ ਸ਼ੇਰੇਵਾਲਾ,ਸਤਵੀਰ ਸਿੰਘ ਸੱਤਾ, ਗੁਰਬਾਜ ਸਿੰਘ ਬੁੱਟਰ, ਜਸਪ੍ਰੀਤ ਸਿੰਘ ਬਰਾੜ, ਕਰਮਜੀਤ ਸਿੰਘ ਕੰਮਾ, ਸੰਦੀਪ ਵਧਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ ਸਮਾਗਮ ਅਗਲੀ ਖ਼ਬਰ ਮਲੋਟ ਵਿਖੇ ਤੁਲਸੀ ਵਿਆਹ ਉਤਸਵ ਮਨਾਇਆ
Ad Position 24