03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰੇਲਾਂ ਰੋਕਣ ਜਾ ਰਹੇ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਲੰਬੀ, 5 ਦਸੰਬਰ (ਮੇਵਾ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂ ਹਲਕਾ ਲੰਬੀ ਦੇ ਪਿੰਡਾਂ ਤੋਂ ਕਿਸਾਨ ਆਗੂ ਅਵਤਾਰ ਸਿੰਘ ਮਿੱਠੜੀ ਦੀ ਅਗਵਾਈ 'ਚ ਜੋ ਕਿ ਮਲੋਟ ਰੇਲਵੇ ਸਟੇਸ਼ਨ 'ਤੇ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਰੇਲਾਂ ਰੋਕਣ ਜਾ ਰਹੇ ਸਨ, ਨੂੰ ਥਾਣਾ ਲੰਬੀ ਦੀ ਪੁਲਿਸ ਵਲੋਂ ਐੱਸ.ਐੱਚ.ਓ. ਗੁਰਵਿੰਦਰ ਸਿੰਘ ਦੀ ਅਗਵਾਈ 'ਚ ਟੋਲ ਪਲਾਜ਼ਾ ਮਾਹੂਆਣਾ 'ਤੇ ਰੋਕ ਲਿਆ | ਇਸ ਤੋਂ ਬਾਅਦ ਕਿਸਾਨ ਜਥੇਬੰਦੀ ਦੇ ਆਗੂ ਉੱਥੇ ਹੀ ਰੋਸ ਧਰਨੇ ਲਗਾ ਕੇ ਬੈਠ ਗਏ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ | ਇਸ ਮੌਕੇ ਮੌਜੂਦ ਕਿਸਾਨ-ਮਜ਼ਦੂਰ ਮੋਰਚੇ ਦੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਚੱਠਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਬਾਰੇ ਸ੍ਰੀ ਆਨੰਦਪੁਰ ਸਾਹਿਬ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਵੀ ਇਸ ਖ਼ਿਲਾਫ਼ ਮਤਾ ਪਾਸ ਕਰਕੇ ਪੰਜਾਬ 'ਚ ਲਾਗੂ ਨਹੀਂ ਹੋਣ ਦੇਵੇਗੀ, ਕਿਉਂਕਿ ਇਹ ਬਿੱਲ ਕੇਂਦਰ ਸਰਕਾਰ ਲਿਆ ਰਹੀ ਹੈ | ਇਸ ਖ਼ਿਲਾਫ਼ ਅੱਜ ਕਿਸਾਨ ਆਗੂਆਂ ਨੇ ਇਸ ਦਾ ਵਿਰੋਧ ਕਰਨ ਲਈ ਦੁਪਹਿਰ 1 ਤੋਂ 3 ਵਜੇ ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਬਣਾਇਆ ਸੀ, ਪਰ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਵਲੋਂ ਕਿਸਾਨ ਜਥੇਬੰਦੀਆਂ ਦੀ ਫ਼ੜੋ੍ਹ-ਫ਼ੜ੍ਹੀ ਕਰਨ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਰੇਲ ਰੋਕੋ ਪ੍ਰੋਗਰਾਮ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੇ ਰਸਤੇ ਰੋਕਣ ਤੋਂ ਇਹ ਗੱਲ ਸਾਫ਼ ਹੋ ਗਈ ਹੈ ਕਿ ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੀ ਬੀ ਟੀਮ ਬਣ ਕੇ ਕੰਮ ਰਹੀ ਹੈ | ਕਿਸਾਨ ਆਗੂ ਰਣਬੀਰ ਰਾਣਾ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਹੀ ਹਨ, ਜਦੋਂਕਿ ਪੰਜਾਬ ਸਰਕਾਰ ਨਾਲ ਉਨ੍ਹਾਂ ਦਾ ਕੋਈ ਵੀ ਮਸਲਾ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਗੁਰਵਿੰਦਰ ਸਿੰਘ ਦਾ ਹੋਇਆ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਸੰਬੰਧੀ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ
Ad Position 24