03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 5 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨੇ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਹਵਾਲਾਤੀ ਤਾਜ ਅਲੀ ਪੁੱਤਰ ਪ੍ਰਕਾਸ਼ ਅਲੀ, ਹਵਾਲਤੀ ਨਿਜਮ ਪੁੱਤਰ ਸੂਰਜ, ਬੰਦੀ ਪਿਆਰਾ ਮਸੀਹ ਪੁੱਤਰ ਪਾਲਾ ਮਸੀਹ ਤੇ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਸੁੱਖਣਵਾਲਾ ਹੱਤਿਆ ਕਾਂਡ ਮਾਮਲੇ 'ਚ ਤੀਜਾ ਦੋਸ਼ੀ ਵੀ ਪੁਲਿਸ ਨੇ ਕੀਤਾ ਕਾਬੂ <br/>
Ad Position 24