03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਲਾਵਾਰਿਸ ਹਾਲਤ 'ਚ ਨਸ਼ੀਲਾ ਪਦਾਰਥ ਤੇ ਕੈਪਸੂਲ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ 1.50 ਗ੍ਰਾਮ ਭੂਰੇ ਰੰਗ ਦਾ ਨਸ਼ੀਲਾ ਪਦਾਰਥ, 10 ਪੱਤੇ ਪਰੈਗਾਬਾਲਿਨ ਕੈਪਸੂਲ, ਦੋ ਮੋਬਾਈਲ ਫੋਨ ਅਤੇ 9 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ 3 ਗਿ੍ਫ਼ਤਾਰ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ
Ad Position 24