03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤੇਗਾ-ਪੱਪੂ ਰਾਮੰੂਵਾਲੀਆ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਨਿਹਾਲ ਸਿੰਘ ਵਾਲਾ, 5 ਦਸੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੂਬੇ ਅੰਦਰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਕੇਡਰ ਦੀ ਇਕਜੁੱਟਤਾ ਨਾਲ ਵੱਡੀ ਪੱਧਰ 'ਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਨਿਹਾਲ ਸਿੰਘ ਵਾਲਾ ਵਿਖੇ ਬਲਾਕ ਸੰਮਤੀ ਚੋਣਾਂ ਲਈ ਮੈਦਾਨ 'ਚ ਉਤਾਰੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਉਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਵਿਕਾਸ ਅਤੇ ਲੋਕ ਭਲਾਈ ਕਾਰਜਾਂ ਨੂੰ ਯਾਦ ਕਰਕੇ ਵੱਡੀ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਤਾਂ ਕਿ ਸੂਬੇ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੂਰੀ ਮਜ਼ਬੂਤੀ ਨਾਲ ਬਣਾਈ ਜਾ ਸਕੇ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਤੰਜ਼ ਕਸਦਿਆਂ ਕਿਹਾ ਕਿ ਅੱਜ ਜਿੱਥੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਲਗਾਮ ਹੋਣ ਕਾਰਨ ਦਿਨ-ਦਿਹਾੜੇ ਕਤਲੋਗਾਰਤ ਵਧਣ ਨਾਲ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਸਾਬਕਾ ਸਰਪੰਚ ਦਰਸ਼ਨ ਸਿੰਘ ਦੇ ਹੱਕ 'ਚ ਮੀਟਿੰਗ ਅਗਲੀ ਖ਼ਬਰ ਡੀ.ਏ.ਵੀ., ਕੇ.ਆਰ.ਬੀ. ਸਕੂਲ ਨੇ ਮਨਾਇਆ ਖੇਡ ਦਿਵਸ
Ad Position 24