ਕੋਟਕਪੂਰਾ, 5 ਦਸੰਬਰ (ਮੋਹਰ ਗਿੱਲ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਕੌਮਾਤਰੀ ਐਵਾਰਡ ਵੰਡ ਸਮਾਗਮ ਦੌਰਾਨ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਅਤੇ ਖਿਡਾਰੀਆਂ ਨੂੰ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਸਨਮਾਨਿਤ ਕੀਤਾ ਗਿਆ¢ ਸਮਾਗਮ 'ਚ ਮੁੱਖ ਮਹਿਮਾਨ ਹਰਿਆਣਾ ਦੇ ਮਾਨਯੋਗ ਗਵਰਨਰ ਪ੍ਰੋ. ਅਸ਼ੀਮ ਕੁਮਾਰ ਘੋਸ਼ ਸਨ¢ ਮੰਚ 'ਤੇ ਡਾ. ਜਗਜੀਤ ਸਿੰਘ ਧੁਰੀ ਪ੍ਰਧਾਨ ਫੈਪ ਆਫ਼ ਪੰਜਾਬ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ 10ਵੀਂ ਜਮਾਤ ਦੀਆਂ ਚਾਰ ਤੇ 12ਵੀਂ ਜਮਾਤ ਦੀਆਂ ਚਾਰ ਵਿਦਿਆਰਥਣਾਂ ਨੂੰ 97 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਅਤੇ ਦੋ ਵਿਦਿਆਰਥੀਆਂ ਨੂੰ ਨੈਸ਼ਨਲ ਖੇਡਾਂ 'ਚ ਸਥਾਨ ਪ੍ਰਾਪਤ ਕਰਨ 'ਤੇ ਸਨਮਾਨਿਤ ਕੀਤਾ ਗਿਆ¢ 10ਵੀਂ ਜਮਾਤ ਦੀਆਂ ਚਾਰ ਵਿਦਿਆਰਥਣਾਂ ਜਸਦੀਪ ਕੌਰ ਸਪੁੱਤਰੀ ਸੁਖਮੰਦਰ ਸਿੰਘ, ਇਸ਼ਮੀਤ ਕੌਰ ਸਪੁੱਤਰੀ ਬਲਕਰਨ ਸਿੰਘ, ਖੁਸ਼ਪ੍ਰੀਤ ਕੌਰ ਸਪੁੱਤਰੀ ਹਰਜਿੰਦਰ ਸਿੰਘ ਤੇ ਹਰਸਿਮਰਨ ਕੌਰ ਸਪੁੱਤਰੀ ਸੁਖਦਰਸ਼ਨ ਸਿੰਘ, 12ਵੀਂ ਜਮਾਤ ਦੀਆਂ ਵਿਦਿਆਰਥਣਾਂ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ, ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ, ਖੁਸ਼ਦੀਪ ਕੌਰ ਸਪੁੱਤਰੀ ਜਗਮੋਹਨ ਸਿੰਘ, ਖੁਸ਼ਰੀਤ ਕੌਰ ਸਪੁੱਤਰੀ ਜਸਦੀਪ ਸਿੰਘ ਨੂੰ ਬੈਸਟ ਅਕਾਦਮਿਕ ਪ੍ਰਾਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ¢ ਇਸ ਤੋਂ ਇਲਾਵਾ 12ਵੀਂ ਜਮਾਤ ਦੀ ਵਿਦਿਆਰਥਣ ਪਵਨਦੀਪ ਕੌਰ ਸਪੁੱਤਰੀ ਚਰਨਜੀਤ ਸਿੰਘ ਨੇ ਰਾਏਪੁਰ ਵਿਖੇ ਹੋਈਆਂ ਕੌਮੀ ਖੇਡਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਸੀ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਕਰਨਜੋਤ ਸਿੰਘ ਸਪੁੱਤਰ ਕਮਲਦੀਪ ਸਿੰਘ ਨੇ ਨੈਸ਼ਨਲ ਖੇਡਾਂ 'ਚ ਭਾਗ ਲੈਣ 'ਤੇ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ¢ ਸਕੂਲ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਸਕੂਲ ਨੂੰ ਨੈਸ਼ਨਲ ਐਵਾਰਡ ਮਿਲਣਾ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ¢ ਨਵਪ੍ਰੀਤ ਸ਼ਰਮਾ ਨੇ ਕਿਹਾ ਕਿ ਇਹ ਸੰਸਥਾ ਹਰ ਸਮੇਂ ਵਿਦਿਆਰਥੀਆਂ ਦੀ ਚੰਗੀ ਸਿੱਖਿਆ ਤੇ ਉਨ੍ਹਾਂ ਦੇ ਮਾਰਗ ਦਰਸ਼ਨ ਲਈ ਮਿਹਨਤ ਕਰਦੀ ਰਹੇਗੀ¢