02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨਸ਼ਾ ਸਮੱਗਰੀ ਸਮੇਤ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਤਲਵੰਡੀ ਰੋਡ ਤੋਂ ਨਸ਼ਾ ਸਮਗਰੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਸੀ.ਆਈ.ਏ. ਸਟਾਫ਼ ਪੁਲਿਸ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਦਸਮੇਸ਼ ਪਬਲਿਕ ਸਕੂਲ, ਫ਼ਰੀਦਕੋਟ ਮੌਜੂਦ ਸਨ ਤਾਂ ਮੋਟਰਸਾਈਕਲ 'ਤੇ ਆ ਰਹੇ ਵਿਕਰਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 15 ਗ੍ਰਾਮ ਹੈਰੋਇਨ, 400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਮੋਹਨ ਦਾਸ ਸਕੂਲ ਨੇ ਵਧੀਆ ਕਾਰਗੁਜ਼ਾਰੀ ਕਾਰਨ ਭਾਰਤ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਸਰਵੋਤਮ ਐਵਾਰਡ ਨਾਲ ਸਨਮਾਨਿਤ
Ad Position 24