ਸਾਦਿਕ, 5 ਦਸੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਐਚ.ਆਈ.ਵੀ ਏਡਜ਼ ਜਾਗਰੂਕਤਾ ਦਿਵਸ 'ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐਨ ਐਸ ਐਸ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਪੂਰੀ ਦੁਨੀਆਂ 'ਚ ਇਸ ਦਿਨ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਤੇ ਇਸ ਤੋਂ ਬਚਣ ਦੇ ਉਪਾਅ ਦੱਸੇ ਜਾਂਦੇ ਹਨ | ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋ: ਅਬਜੀਤ ਸਿੰਘ ਡੋਡ ਨੇ ਵੀ ਏਡਜ਼ (ਐੱਚ ਆਈ ਵੀ) ਭਿਆਨਕ ਬਿਮਾਰੀ ਤੋਂ ਜਾਗਰੂਕ ਕੀਤਾ ਤੇ ਇਲਾਜ ਤੇ ਬਚਾਅ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਪ੍ਰੋ. ਜਸ਼ਨਦੀਪ ਕੌਰ ਤੇ ਪ੍ਰੋ. ਅਮਨਦੀਪ ਕੌਰ ਦੀ ਅਗਵਾਈ ਵਿਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰੰਜਨਾ ਕਪੂਰ, ਪ੍ਰੋ. ਗੁਰਜੰਟ ਸਿੰਘ, ਪ੍ਰੋ. ਹਰਵਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ |