02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅੱਖਾਂ ਦਾ ਮੁਫ਼ਤ ਜਾਂਚ ਤੇ ਲੈਂਜ਼ ਪਾਉਣ ਦਾ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਸਾਦਿਕ, 5 ਦਸੰਬਰ (ਆਰ.ਐਸ. ਧੁੰਨਾ)-ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਚਿੰਤਤ ਐਲਡਰਜ਼ ਸਰਵਿਸ ਸੁਸਾਇਟੀ ਸਾਦਿਕ ਵਲੋਂ ਮਹੀਨਾਵਾਰ ਅੱਖਾਂ ਦੀ ਮੁਫ਼ਤ ਜਾਂਚ ਤੇ ਲੈਂਜ਼ ਪਾਉਣ ਦਾ ਕੈਂਪ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਲਗਾਇਆ ਗਿਆ | ਕੈਂਪ 'ਚ ਆਏ ਕਰੀਬ 95 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾ. ਮਿਨਾਕਸ਼ੀ ਜਿੰਦਲ ਤੇ ਮਨਪ੍ਰੀਤ ਸਿੰਘ 'ਤੇ ਅਧਾਰਿਤ ਟੀਮ ਨੇ ਕੀਤੀ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਤੇ ਆਪ੍ਰੇਸ਼ਨਯੋਗ 11 ਮਰੀਜ਼ਾਂ ਦੀ ਸ਼ਨਾਖਤ ਕੀਤੀ ਗਈ | ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਢਿੱਲੋਂ, ਗੁਰਚੰਦ ਸਿੰਘ ਮੁਮਾਰਾ, ਮਾਸਟਰ ਅਮਰਜੀਤ ਸਿੰਘ ਢਿੱਲੋਂ, ਰਛਪਾਲ ਸਿੰਘ, ਜਗਦੀਸ਼ ਲਾਲ ਅਤੇ ਹਰਚਰਨ ਸਿੰਘ ਬਰਾੜ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਅਮਰ ਕੌਰ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਪੱਕਾ ਦੇ 100 ਫ਼ੀਸਦ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ
Ad Position 24