02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕਿਰਿਆ ਮੁਕੰਮਲ ਕੀਤੀ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ 'ਪੈਨਸ਼ਨਰ ਸੇਵਾ ਮੇਲਾ' ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਲਗਾਇਆ ਗਿਆ | ਪੈਨਸ਼ਨਰ ਸੇਵਾ ਮੇਲੇ ਦੇ ਅੱਜ ਦੂਸਰੇ ਦਿਨ ਲਗਪਗ 150 ਦੇ ਕਰੀਬ ਪੈਨਸ਼ਨਰਾਂ ਦੀ ਈ-ਕੇ-ਵਾਈ-ਸੀ ਪ੍ਰਕਿ੍ਆ ਮੁਕੰਮਲ ਕੀਤੀ | ਇਹ ਜਾਣਕਾਰੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੀਰਪਾਲ ਕੌਰ ਬਾਠ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ 'ਤੇ ਪੂਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ 'ਪੈਨਸ਼ਨਰ ਸੇਵਾ ਪੋਰਟਲ' ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਣ ਅਤੇ ਹੋਰ ਸਹੂਲਤਾਂ ਇਕੋ ਪਲੇਟਫਾਰਮ 'ਤੇ ਉਪਲਬਧ ਕਰਵਾਈਆਂ ਗਈਆਂ ਹਨ | ਇਸ ਪੋਰਟਲ ਰਾਹੀਂ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ ਸਰਟੀਫਿਕੇਟ ਜਾਰੀ ਕਰਨ ਲਈ ਈ-ਕੇਵਾਈਸੀ ਪ੍ਰਕਿਰਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਪਾਸ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪੀ.ਪੀ.ਓ., ਆਧਾਰ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਅਤੇ ਆਧਾਰ ਨਾਲ ਲਿੰਕ ਕੀਤਾ ਮੋਬਾਇਲ ਨੰਬਰ (ਜਿਸ 'ਤੇ ਓ ਟੀ ਪੀ ਪ੍ਰਾਪਤ ਹੋਵੇਗਾ) ਲਾਜ਼ਮੀ ਤੌਰ 'ਤੇ ਮੌਜੂਦ ਹੋਣੇ ਚਾਹੀਦੇ ਹਨ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ 'ਪੈਨਸ਼ਨਰ ਸੇਵਾ ਮੇਲੇ' ਵਿਚ 6 ਦਸੰਬਰ ਤੱਕ ਸ਼ਾਮਿਲ ਹੋ ਕੇ ਆਪਣੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰਨ ਅਤੇ ਸਰਕਾਰ ਦੀ ਇਸ ਸਹੂਲਤ ਦਾ ਪੂਰਾ ਲਾਭ ਲੈਣ |
Ad Position 22
No active advertisement
ਪਿਛਲੀ ਖ਼ਬਰ ਠੰਢ ਵਧੀ, ਤਾਪਮਾਨ ਸਵੇਰ ਤੇ ਰਾਤ ਨੂੰ ਪੰਜ ਡਿਗਰੀ ਤੱਕ ਡਿੱਗਿਆ ਅਗਲੀ ਖ਼ਬਰ ਸੇਵਾ ਮੁਕਤ ਲੈਕਚਰਾਰ ਕੁਲਦੀਪ ਸਿੰਘ ਮਨੇਸ ਚੜੇਵਾਨ ਨਮਿਤ ਸ਼ਰਧਾਂਜਲੀ ਸਮਾਗਮ <br/>
Ad Position 24