05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਿਜਲੀ ਬੋਰਡ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਜੈਤੋ, 23 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਬਿਜਲੀ ਸੋਧ ਬਿੱਲ 2025, ਨਵੇਂ ਲੇਬਰ ਕੋਡ ਤੇ ਸੀਡ ਬਿੱਲ ਖ਼ਿਲਾਫ਼ ਅੱਜ ਬਿਜਲੀ ਦਫ਼ਤਰ ਜੈਤੋ ਵਿਖ਼ੇ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਪੰਜਾਬ ਤੇ ਸਬ ਡਵੀਜਨ ਪ੍ਰਧਾਨ ਹਰਜੀਤ ਸਿੰਘ ਅਤੇ ਮੀਤ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਪੀ.ਐਸ.ਪੀ.ਸੀ.ਐੱਲ ਅਤੇ ਪੀ. ਐਸ. ਟੀ. ਸੀ.ਐੱਲ ਕੰਟਰੈਕਚੁਅਲ ਵਰਕਰਜ ਯੂਨੀਅਨ ਪੰਜਾਬ ਦੇ ਪ੍ਰਧਾਨ ਇਕਬਾਲ ਸਿੰਘ ਪੂਹਲਾ ਵਲੋਂ ਜੈਤੋ ਵਿਖ਼ੇ ਸਾਂਝੀ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਕਾਰਪੋਰੇਟੀ ਹੱਕੀ ਬਿੱਲ ਬਣਾ ਕੇ ਲੋਕ ਮਾਰੂ ਤੇ ਮੁਲਾਜ਼ਮ ਵਿਰੋਧੀ ਬਿੱਲ ਕੇ ਪੇਸ਼ ਕਰਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰ ਰਹੀ ਸੂਬਾ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ ਅਤੇ ਵਰਕਰ ਸਾਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਬਿੱਲਾਂ ਬਾਰੇ ਲੋਕਾਂ ਤੱਕ ਗੱਲ ਲੈ ਕੇ ਜਾਣੀ ਹੈ ਤੇ ਕੀਤੀਆਂ ਗਈਆਂ ਕਿਰਤ ਕਾਨੂੰਨ ਸੋਧਾ ਨੂੰ ਵਾਪਸ ਕਰਵਾਉਣ ਲਈ ਸੰਘਰਸ਼ਾਂ ਨੂੰ ਵੱਡੇ ਪੱਧਰ 'ਤੇ ਲੈ ਕੇ ਜਾਣਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ 26 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਸ਼ਹਿਰਾਂ 'ਚ ਮਾਰਚ ਕਰ ਕੇ ਇਨ੍ਹਾਂ ਲੋਕ ਮਾਰੂ ਬਿੱਲਾਂ ਖ਼ਿਲਾਫ਼ ਕੇਂਦਰ ਸਰਕਾਰ ਨਾਲ ਮੋਰਚੇ ਦੀਆਂ ਤਿਆਰੀਆਂ ਕੀਤੀਆਂ ਜਾਣੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਕਿਸਾਨ ਦਿਵਸ ਬੂਟਾ ਲਗਾ ਕੇ ਮਨਾਇਆ ਅਗਲੀ ਖ਼ਬਰ ਰੋਜ਼ ਇਨਕਲੇਵ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ
Ad Position 24