05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਹਿਰ ਦੇ ਵਾਰਡਾਂ ਦੀ ਨਵੀਂ ਵਾਰਡਬੰਦੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ-ਸੰਧੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਕੋਟਕਪੂਰਾ, 23 ਦਸੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਬਦਲਾਅ ਦੀ ਰਾਜਨੀਤੀ ਦਾ ਲਾਰਾ ਲਾ ਕੇ ਤੇ ਪੰਜਾਬ ਦੇ ਵੋਟਰਾਂ ਨੂੰ ਗੁੰਮਰਾਹ ਕਰਕੇ ਸੱਤ੍ਹਾ ਹਥਿਆਉਣ ਵਾਲੀ ਆਮ ਆਦਮੀ ਪਾਰਟੀ ਹੁਣ ਜੁਗਾੜ ਲਾ ਕੇ ਨਗਰ ਕੌਂਸਲ ਦੀਆਂ ਚੋਣਾਂ ਜਿੱਤਣਾ ਚਾਹੁੰਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਵਾਰਡਬੰਦੀ ਦੇ ਨਾਮ 'ਤੇ ਸ਼ਹਿਰ ਦੇ 29 ਵਾਰਡਾਂ ਦੀ ਭੰਨ ਤੋੜ ਅਤੇ ਕੱਟ-ਵੱਢ ਕੀਤੀ ਜਾ ਰਹੀ ਹੈ, ਜਿਸ ਨਾਲ ਸ਼ਹਿਰ ਦੇ ਵਸਨੀਕਾਂ ਵਿਚ ਭੰਬਲਭੂਸਾ ਪੈਦਾ ਹੋਣਾ ਸੁਭਾਵਿਕ ਹੈ | ਅਜੈਪਾਲ ਸਿੰਘ ਸੰਧੂ ਨੇ ਦਲੀਲ ਦਿੱਤੀ ਕਿ ਵਾਰਡਾਂ ਦੀ ਭੰਨ-ਤੋੜ ਕਰਨ ਨਾਲ ਕਦੇ ਵੀ ਵੋਟਾਂ ਜ਼ਿਆਦਾ ਨਹੀਂ ਪੈਂਦੀਆਂ, ਪਰ ਆਧਾਰ ਕਾਰਡ, ਵੋਟਰ ਕਾਰਡ ਜਾਂ ਇਸ ਤਰ੍ਹਾਂ ਦੇ ਜ਼ਰੂਰੀ ਦਸਤਾਵੇਜਾਂ ਉਪਰ ਆਪੋ ਆਪਣੇ ਘਰ ਦੇ ਮੁਕੰਮਲ ਐਡਰੈਸ ਅੰਕਿਤ ਕਰਵਾਉਣ ਵਾਲੇ ਲੋਕਾਂ ਲਈ ਦੁਬਿਧਾ ਪੈਦਾ ਹੋ ਜਾਂਦੀ ਹੈ, ਕਿਉਂਕਿ ਦਸਤਾਵੇਜਾਂ ਅਤੇ ਘਰ ਦਾ ਐਡਰੈਸ ਵੱਖੋ ਵੱਖਰਾ ਹੋ ਜਾਂਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਾਲ 2014 ਤੋਂ ਇਹੀ ਵਾਰਡਬੰਦੀ ਦੇ ਆਧਾਰ 'ਤੇ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਆਖਿਆ ਕਿ ਜੇਕਰ ਸੱਤਾਧਾਰੀ ਧਿਰ ਨੇ ਨਵੀਂ ਵਾਰਡਬੰਦੀ ਕਰਨ ਦੀ ਆਪਣੀ ਜ਼ਿੱਦ ਨਾ ਛੱਡੀ ਤਾਂ ਕਾਂਗਰਸ ਪਾਰਟੀ ਇਸ ਦਾ ਵਿਰੋਧ ਕਰੇਗੀ |


Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਮੋਰਾਂਵਾਲੀ ਤੋਂ ਧਾਰਮਿਕ ਅਸਥਾਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ ਲੈਕਚਰਾਰ ਬਲਵਿੰਦਰ ਸਿੰਘ ਮਠਾੜੂ <br/>
Ad Position 24