ਕੋਟਕਪੂਰਾ, 23 ਦਸੰਬਰ (ਮੇਘਰਾਜ)-ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ¢ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ¢ ਉਨ੍ਹਾਂ ਦੱਸਿਆ ਕਿ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ¢ ਇਸ ਮੌਕੇ ਬੀ.ਡੀ.ਪੀ.ਓ ਵਿਕਾਸ ਸ਼ਰਮਾ, ਸਰਪੰਚ ਸਰਬਜੀਤ ਸਿੰਘ, ਬੀ.ਐਲ.ਓ ਸਰੋਜ ਤੇ ਅਰਵਿੰਦ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ¢ ਸਪੀਕਰ ਸੰਧਵਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੋਰਾਂਵਾਲੀ ਵਿਖੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ ਗੁਰਮਿਤ ਗਿਆਨ ਸਵਾਲ-ਜਵਾਬ ਮੁਕਾਬਲੇ ਦੇ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ¢ ਉਨ੍ਹਾਂ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਡੇ ਲਈ ਪ੍ਰੇਰਣਾਸ੍ਰੋਤ ਹੈ¢ ਉਨ੍ਹਾਂ ਸਕੂਲ ਨੂੰ 2 ਲੱਖ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਕੋਟੇ 'ਚੋਂ ਦਿੱਤੀ¢ ਇਸ ਮੌਕੇ ਪਿ੍ੰਸੀਪਲ ਵਰਿੰਦਰ ਮਲਹੋਤਰਾ, ਦਵਿੰਦਰ ਸੈਫੀ, ਸੁਨੀਤਾ ਬਾਘਲਾ, ਸੁਰਿੰਦਰ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਸਿੰਘ, ਵਨੀਤਾ, ਧਵਨ, ਨਵਦੀਪ ਕੌਰ, ਜਗਦੀਸ਼ ਕੌਰ, ਲਵਜੋਤ ਸਿੰਘ ਹਾਜ਼ਰ ਸਨ¢