04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵੋਟਰ ਨਵੀਂ ਵੋਟ ਲਈ 31 ਦਸੰਬਰ ਤੱਕ ਬੀ. ਐਲ. ਓ. ਜਾਂ ਸਬੰਧਿਤ ਈ.ਆਰ.ਓ. ਦਫ਼ਤਰ ਨਾਲ ਕਰਨ ਸੰਪਰਕ-ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਬਠਿੰਡਾ, 23 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਨੌਜਵਾਨ ਜੋ 1 ਜਨਵਰੀ 2026 ਨੂੰ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰਡ ਕਰਵਾ ਸਕਦਾ ਹੈ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਨਵੀਂਆਂ ਵੋਟਾਂ ਬਣਾਉਣ ਲਈ ਫ਼ਾਰਮ ਨੰਬਰ 6, ਵੋਟ ਕਟਵਾਉਣ ਲਈ ਫ਼ਾਰਮ ਨੰਬਰ 7 ਅਤੇ ਵੋਟਰ ਸੂਚੀ ਵਿਚ ਸੋਧ/ਤਬਾਦਲੇ ਲਈ ਫ਼ਾਰਮ ਨੰਬਰ 8 ਭਰੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸੁਧਾਈ ਲਈ ਸਾਲ ਦੌਰਾਨ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨਿਰਧਾਰਿਤ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਈ ਵੀ ਯੋਗ ਨਾਗਰਿਕ ਜਿਸ ਦਾ ਨਾਂਅ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ 31 ਦਸੰਬਰ 2025 ਤੱਕ ਆਪਣੇ ਬੂਥ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਜਾਂ ਸਬੰਧਿਤ ਈ.ਆਰ.ਓ. ਦਫ਼ਤਰ ਨਾਲ ਸੰਪਰਕ ਕਰਕੇ ਫਾਰਮ ਨੰਬਰ 6 ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਆਨਲਾਈਨ ਵੀ ਕੀਤੀ ਜਾ ਸਕਦੀ ਹੈ | ਇਸ ਦੇ ਨਾਲ-ਨਾਲ ਫ਼ਾਰਮ ਨੰਬਰ 6 ਸਬੰਧਿਤ ਈ.ਆਰ.ਓ.-ਕਮ-ਉਪ ਮੰਡਲ ਮੈਜਿਸਟਰੇਟ 90-ਰਾਮਪੁਰਾ ਫੂਲ, ਈ.ਆਰ.ਓ.-ਕਮ-ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ 91-ਭੁੱਚੋ ਮੰਡੀ, ਈ.ਆਰ.ਓ.-ਕਮ-ਉਪ ਮੰਡਲ ਮੈਜਿਸਟਰੇਟ 92-ਬਠਿੰਡਾ (ਸ਼ਹਿਰੀ), ਈ.ਆਰ.ਓ.-ਕਮ-ਵਧੀਕ ਮੁੱਖ ਪ੍ਰਸ਼ਾਸਕ, ਪੁੱਡਾ 93-ਬਠਿੰਡਾ (ਦਿਹਾਤੀ), ਈ.ਆਰ.ਓ.-ਕਮ-ਉਪ ਮੰਡਲ ਮੈਜਿਸਟਰੇਟ 94-ਤਲਵੰਡੀ ਸਾਬੋ, ਈ.ਆਰ.ਓ.-ਕਮ-ਉਪ ਮੰਡਲ ਮੈਜਿਸਟਰੇਟ 95-ਮੌੜ ਦਫ਼ਤਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਦੂਜੀ ਮੰਜ਼ਿਲ 'ਤੇ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵਿਖੇ ਦਸਤੀ ਤੌਰ 'ਤੇ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਵੋਟਰ ਰਜਿਸਟਰੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਹੋਰ ਮਦਦ ਲਈ ਟੋਲ ਫ਼ਰੀ ਨੰਬਰ 1950 'ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ <br/> ਅਗਲੀ ਖ਼ਬਰ ਸੀ. ਪੀ. ਆਈ. ਆਗੂਆਂ ਵਲੋਂ ਬਲਾਕ ਸਮੰਤੀ ਮੈਂਬਰ ਲੇਖਪ੍ਰੀਤ ਸਿੰਘ ਵਿੱਕੀ ਦਾ ਵਿਸ਼ੇਸ਼ ਸਨਮਾਨ <br/>
Ad Position 24