04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਲਾਕ ਸੰਮਤੀ ਜ਼ੋਨ ਰਾਮੇਆਣਾ ਤੋਂ ਵਰਕਰਾਂ ਦੀ ਮਿਹਨਤ ਸਦਕਾ ਅਕਾਲੀ ਦਲ ਨੂੰ ਮਿਲੀ ਜਿੱਤ : ਪ੍ਰੇਮਜੀਤ ਸਿੰਘ ਅÏਲਖ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਜੈਤੋ, 23 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰਾਮੇਆਣਾ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਦਾ ਸਿਹਰਾ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ | ਇਹ ਸ਼ਬਦ ਅਕਾਲੀ ਦਲ (ਬ) ਦੇ ਨੌਜਵਾਨ ਆਗੂ ਪ੍ਰੇਮਜੀਤ ਸਿੰਘ ਅÏਲਖ ਨੇ ਬਲਾਕ ਸੰਮਤੀ ਜ਼ੋਨ ਰਾਮੇਆਣਾ ਤੋਂ ਜੇਤੂ ਮੈਂਬਰ ਜਸਮੇਲ ਸਿੰਘ ਦੀ ਜਿੱਤ ਦੀ ਖ਼ੁਸੀ 'ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕਹੇ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ, ਜਿਸ ਦਾ ਸਿੱਧਾ ਲਾਭ ਪਾਰਟੀ ਨੂੰ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਰਕਰਾਂ ਦੀ ਇਕਜੁੱਟਤਾ ਅਤੇ ਅਨੁਸ਼ਾਸਨ ਕਾਰਨ ਪਿੰਡ ਵਿਚ ਅਕਾਲੀ ਦਲ (ਬ) ਦੀ ਪਕੜ ਹੋਰ ਮਜ਼ਬੂਤ ਹੋਈ ਹੈ | ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਸਾਬਕਾ ਸਰਪੰਚ ਸਿਕੰਦਰ ਸਿੰਘ ਗਿੱਲ ਅਤੇ ਸੁਖਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ (ਬ) ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗਾ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਮਿਹਨਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ | ਇਸ ਮੌਕੇ ਮਿੱਠੂ ਸਿੰਘ ਸਰਾਂ, ਸੰਦੀਪ ਸਿੰਘ ਅÏਲਖ, ਜਸਕਰਨ ਸਿੰਘ ਔਖਲ, ਹਰਪਾਲ ਸਿੰਘ ਸਰਾਂ, ਜਸਵਿੰਦਰ ਸਿੰਘ ਸਰਾਂ, ਪਰਵਿੰਦਰ ਸਿੰਘ ਔਲਖ, ਪੂਰਨ ਸਿੰਘ ਗਿੱਲ, ਚਮਕੌਰ ਸਿੰਘ ਵਾਂਦਰ, ਲਖਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਠੇਕੇਦਾਰ ਅਤੇ ਜੱਸਾ ਸਿੰਘ ਸਰਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਮੰਗ ਵਿਧਾਨ ਸਭਾ ਹਲਕਾ ਜੈਤੋ (ਰਾਖਵਾਂ) ਦੀ ਵਾਗਡੋਰ ਸਦੀਕ ਪਰਿਵਾਰ ਨੂੰ ਸੌਂਪੀ ਜਾਵੇ ਅਗਲੀ ਖ਼ਬਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ <br/>
Ad Position 24