ਅਬੋਹਰ, 28 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਫ਼ਾਜ਼ਿਲਕਾ ਪੁੱਜੇ | ਇਸ ਦੌਰਾਨ ਬੱਲੂਆਣਾ ਹਲਕੇ ਦੇ ਇੰਚਾਰਜ ਬੀਬੀ ਰਜਿੰਦਰ ਕੌਰ, ਬੱਲੂਆਣਾ ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ ਅਤੇ ਅਬੋਹਰ ਸ਼ਹਿਰੀ ਬਲਾਕ ਪ੍ਰਧਾਨ ਸੁਭਾਸ਼ ਬਾਘਲਾ ਨੇ ਸੰਸਦ ਮੈਂਬਰ ਗੁਰਜੀਤ ਔਜਲਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਬੋਹਰ ਅਤੇ ਬੱਲੂਆਣਾ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਸੰਸਦ ਮੈਂਬਰ ਨਾਲ ਆਪਣੀ ਮੁਲਾਕਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ ਨੇ ਦੱਸਿਆ ਕਿ ਅੱਜ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਾਰਟੀ ਹਾਈਕਮਾਂਡ ਵਲੋਂ ਚੁੱਕੇ ਮਨਰੇਗਾ ਮੁੱਦੇ ਨੂੰ ਲੈ ਕੇ ਕੀਤੀ ਗਈ ਸੀ | ਜਿਸ ਤਹਿਤ ਉਨ੍ਹਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਬੱਲੂਆਣਾ ਹਲਕੇ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਬੱਲੂਆਣਾ ਹਲਕੇ ਵਿਚ ਵੀ ਆਉਣ ਦਾ ਵਿਸ਼ੇਸ਼ ਤੌਰ 'ਤੇ ਸੱਦਾ ਵੀ ਦਿੱਤਾ | ਜਿਸ ਤਹਿਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜਲਦੀ ਹੀ ਬੱਲੂਆਣਾ ਹਲਕੇ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕਰਨ ਸੰਬੰਧੀ ਮੀਟਿੰਗ ਕੀਤੇ ਜਾਣ ਦਾ ਵਿਸ਼ਵਾਸ ਵੀ ਦਵਾਇਆ |