29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬਹੁਕਰੋੜੀ ਡਰੱਗ ਮਾਮਲੇ 'ਚ ਜਗਦੀਸ਼ ਭੋਲਾ ਆਇਆ ਜੇਲ੍ਹੋਂ ਬਾਹਰ, ਮਿਲੀ ਜ਼ਮਾਨਤ <br/>

Ad Position 21
No active advertisement
ਅਜੀਤ ਡੈਸਕ 02-06-2025

ਬਠਿੰਡਾ, 1 ਜੂਨ (ਸੱਤਪਾਲ ਸਿੰਘ ਸਿਵੀਆਂ)-ਬਹੁਕਰੋੜੀ ਡਰੱਗ ਮਾਮਲੇ ਵਿਚ ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿਚ ਬੰਦ ਬਰਖ਼ਾਸਤ ਡੀ.ਐਸ.ਪੀ. ਜਗਦੀਸ਼ ਸਿੰਘ ਉਰਫ਼ ਭੋਲਾ ਆਖ਼ਰ ਜੇਲ੍ਹ ਤੋਂ ਬਾਹਰ ਆ ਗਿਆ ਹੈ, ਉਸ ਨੂੰ ਕਰੀਬ ਸਾਢੇ ਗਿਆਰਾਂ ਸਾਲਾਂ ਦੇ ਲੰਬੇ ਅਰਸੇ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲੀ | ਉਸ ਨੂੰ ਅੱਜ ਕੇਂਦਰੀ ਜੇਲ੍ਹ ਬਠਿੰਡਾ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਭੋਲਾ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੀ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਅਧਿਕਾਰਤ ਪੁਸ਼ਟੀ ਕੀਤੀ ਹੈ | ਜਾਣਕਾਰੀ ਅਨੁਸਾਰ ਭੋਲਾ ਵਲੋਂ ਬਹੁਕਰੋੜੀ ਡਰੱਗ ਮਾਮਲੇ ਵਿਚ ਆਪਣੀ ਸਜ਼ਾ ਪੂਰੀ ਹੋਣ ਦਾ ਦਾਅਵਾ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ, ਜਿਸ 'ਤੇ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਬੀਤੀ 21 ਮਈ ਨੂੰ ਉਸ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਸੀ ਤੇ ਹੁਣ ਉਸ ਨੂੰ ਕੇਂਦਰੀ ਜੇਲ੍ਹ ਬਠਿੰਡਾ ਦੇ ਅਮਲੇ ਵਲੋਂ ਲੋੜੀਂਦੀ ਵਿਭਾਗੀ ਕਾਰਵਾਈ ਕਰਨ ਉਪਰੰਤ ਅੱਜ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ | ਜ਼ਿਕਰਯੋਗ ਹੈ ਕਿ ਪਹਿਲਵਾਨੀ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲਾ ਜਗਦੀਸ਼ ਭੋਲਾ ਸਾਲ 2013-14 ਵਿਚ ਉਸ ਸਮੇਂ ਸੁਰਖ਼ੀਆਂ ਵਿਚ ਆਇਆ ਸੀ, ਜਦੋਂ ਉਸ ਨੂੰ 700 ਕਰੋੜ ਦੇ ਕਥਿਤ ਸਿੰਥੈਟਿਕ ਡਰੱਗ ਰੈਕਟ ਵਿਚ ਪੰਜਾਬ ਪੁਲਿਸ ਵਲੋਂ ਇਕ ਬਾਕਸਰ ਨਾਲ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਇਸ ਮਾਮਲੇ 'ਚ ਸਮੇਂ-ਸਮੇਂ 'ਤੇ ਪੰਜਾਬ ਦੇ ਇਕ ਸਾਬਕਾ ਮੰਤਰੀ ਦਾ ਨਾਂਅ ਵੀ ਉੱਛਲਦਾ ਰਿਹਾ |

Ad Position 22
No active advertisement
ਪਿਛਲੀ ਖ਼ਬਰ 6 ਜੂਨ ਦੇ ਸ਼ਹੀਦੀ ਸਮਾਗਮ ਸੰਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਵਫ਼ਦ ਅੱਜ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ... ਅਗਲੀ ਖ਼ਬਰ ਆਈ.ਆਰ.ਐਸ. ਅਧਿਕਾਰੀ ਨੂੰ 45 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ ਕੀਤਾ ਗਿ੍ਫ਼ਤਾਰ
Ad Position 24