29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

6 ਜੂਨ ਦੇ ਸ਼ਹੀਦੀ ਸਮਾਗਮ ਸੰਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਵਫ਼ਦ ਅੱਜ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਮਿਲੇਗਾ <br/>

Ad Position 21
No active advertisement
ਅਜੀਤ ਡੈਸਕ 02-06-2025

ਅੰਮਿ੍ਤਸਰ, 1 ਜੂਨ (ਹਰਮਿੰਦਰ ਸਿੰਘ)-ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੋ੍ਰਮਣੀ ਕਮੇਟੀ ਦਾ ਇਕ ਵਫ਼ਦ ਸੋਮਵਾਰ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁੱਖ ਅਸਥਾਨ ਵਿਖੇ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ | ਇਕ ਬਿਆਨ ਰਾਹੀ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ | ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ | ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ | ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਧ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ |

Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਥਘਾਟ ਤੋਂ ਜਲ ਪ੍ਰਵਾਹ <b... ਅਗਲੀ ਖ਼ਬਰ ਬਹੁਕਰੋੜੀ ਡਰੱਗ ਮਾਮਲੇ 'ਚ ਜਗਦੀਸ਼ ਭੋਲਾ ਆਇਆ ਜੇਲ੍ਹੋਂ ਬਾਹਰ, ਮਿਲੀ ਜ਼ਮਾਨਤ <br/>
Ad Position 24