ਕੀਰਤਪੁਰ ਸਾਹਿਬ, 1 ਜੂਨ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਥਘਾਟ ਤੋਂ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ | ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਪਰਿਵਾਰਿਕ ਮੈਂਬਰਾਂ, ਸਾਕ ਸੰਬੰਧੀਆਂ ਅਤੇ ਪਾਰਟੀ ਵਰਕਰਾਂ ਵਲੋਂ ਪਿੰਡ ਉਭਾਵਾਲ ਸੰਗਰੂਰ ਤੋਂ ਇੱਕ ਕਾਫ਼ਲੇ ਦੇ ਰੂਪ ਵਿਚ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਲਿਆਂਦੀਆਂ ਗਈਆਂ | ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਅਰਦਾਸ ਕੀਤੀ ਗਈ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਅਸਤਘਾਟ ਤੋਂ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ | ਇਸ ਤੋਂ ਬਾਅਦ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਮੱਥਾ ਟੇਕਿਆ ਗਿਆ ਅਤੇ ਕੀਰਤਨ ਸਰਵਣ ਕੀਤਾ ਗਿਆ | ਅਸਥੀਆਂ ਜਲ ਪ੍ਰਵਾਹ ਕਰਨ ਮੌਕੇ ਹਰਜੀਤ ਕੌਰ ਢੀਂਡਸਾ ਧਰਮ ਪਤਨੀ, ਪਰਮਿੰਦਰ ਸਿੰਘ ਢੀਂਡਸਾ ਸਪੁੱਤਰ, ਗਗਨਦੀਪ ਕੌਰ ਢੀਂਡਸਾ ਨੂੰਹ, ਮਨਦੀਪ ਕੌਰ ਸਿੱਧੂ, ਰਮਨਦੀਪ ਕੌਰ ਬਰਾੜ ਦੋਵੇਂ ਧੀਆਂ, ਚਿਰਾਗਵੀਰ ਸਿੰਘ ਪੋਤਰਾ, ਅਮਾਨਤ ਕੌਰ ਪੋਤਰੀ, ਤੇਜਿੰਦਰ ਪਾਲ ਸਿੰਘ ਸਿੱਧੂ ਆਈ.ਏ.ਐਸ. ਜਵਾਈ, ਐਚ.ਐਸ. ਬਰਾੜ ਪੀ.ਸੀ.ਐਸ. ਜਵਾਈ, ਕੰਵਰਜੀਤ ਸਿੰਘ ਸੰਧੂ ਕੁੜਮ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਮੁਖੀ ਜਥੇਦਾਰ ਬਾਬਾ ਬਲਵੀਰ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਲੋਕ ਸਭਾ ਮੈਂਬਰ, ਸ਼੍ਰੋ. ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਫਤਿਹ ਜੰਗ ਸਿੰਘ ਬਾਜਵਾ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਦੀਪ ਸਿੰਘ ਕੰਗ ਮੈਨੇਜਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਦੀਪ ਸਿੰਘ ਹੈਪੀ ਐਡੀਸ਼ਨਲ ਮੈਨੇਜਰ, ਭੁਪਿੰਦਰ ਸਿੰਘ ਬਜਰੂੜ, ਤੇਜਾ ਸਿੰਘ ਕਮਾਲਪੁਰ ਮੈਂਬਰ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਰੂਗਲਾ ਮੈਂਬਰ ਸ਼੍ਰੋਮਣੀ ਕਮੇਟੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸ਼੍ਰੋਮਣੀ ਕਮੇਟੀ ਮੈਂਬਰ, ਸੰਦੀਪ ਸਿੰਘ ਕਲੋਤਾ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ, ਚਰਨਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਬਸੰਤ, ਸੁਰਜੀਤ ਸਿੰਘ ਚੈਹੜ ਮਾਜਰਾ, ਮਨਜਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਔਲਖ ਸਾ. ਵਿਧਾਇਕ ਮਾਨਸਾ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਸ਼੍ਰੋਮਣੀ ਕਮੇਟੀ, ਅਮਨਵੀਰ ਸਿੰਘ ਚੈਰੀ, ਸਾ. ਵਿਧਾਇਕ ਪ੍ਰਕਾਸ਼ ਚੰਦ ਗਰਗ, ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਮਨਜੀਤ ਸਿੰਘ ਪੱਪੀਆਣਾ ਮੈਂਬਰ ਸ਼ੋ੍ਰਮਣੀ ਕਮੇਟੀ, ਸੁਰਿੰਦਰ ਸਿੰਘ ਆਹਲੂਵਾਲੀਆ, ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਰਨੈਲ ਸਿੰਘ ਅÏਲਖ ਆਦਿ ਹਾਜ਼ਰ ਸਨ |
ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਥਘਾਟ ਤੋਂ ਜਲ ਪ੍ਰਵਾਹ <br/>
ਅਜੀਤ ਡੈਸਕ
02-06-2025