29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਥਕ ਇਕਜੁਟਤਾ ਦੀ ਭਾਵਨਾ ਨਾਲ ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ-ਜਥੇਦਾਰ ਗੜਗੱਜ <br/>

Ad Position 21
No active advertisement
ਅਜੀਤ ਡੈਸਕ 02-06-2025

ਅੰਮਿ੍ਤਸਰ, 1 ਜੂਨ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 1 ਜੂਨ ਤੋਂ ਸ਼ੁਰੂ ਹੋ ਰਹੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸੰਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਬਿਆਨ ਰਾਹੀਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ | ਉਨ੍ਹਾਂ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ, ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਇਕ ਤੋਂ ਛੇ ਜੂਨ ਤੱਕ ਵਿਸ਼ਵ ਭਰ 'ਚ ਵੱਸਦੀ ਸਿੱਖ ਕੌਮ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ 'ਤੇ ਖੋਜ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ | ਜਥੇਦਾਰ ਗੜਗੱਜ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਅਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ | ਗੁਰੂ ਘਰਾਂ ਅੰਦਰ ਇਤਿਹਾਸਕਾਰਾਂ ਤੇ ਕਥਾਵਾਚਕਾਂ ਨੂੰ ਸੱਦ ਕੇ ਜੂਨ ਅਤੇ ਨਵੰਬਰ 1984 ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੀ ਪੰਜਵੀਂ ਸਮਾਂ-ਹੱਦ ਵੀ ਲੰਘ ਗਈ, ਪਰ ਪੰਜਾਬ ਨਸ਼ਾ-ਮੁਕਤ ਨਹੀਂ ਹੋਇਆ-ਵਿਨੀਤ ਜੋਸ਼ੀ <br/> ਅਗਲੀ ਖ਼ਬਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਥਘਾਟ ਤੋਂ ਜਲ ਪ੍ਰਵਾਹ <b...
Ad Position 24