29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬੀ.ਕੇ.ਆਈ. ਸੰਗਠਨ ਦਾ ਪਰਦਾਫਾਸ਼ ਪਿਸਤੌਲ ਸਮੇਤ 2 ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-06-2025

ਅੰਮਿ੍ਤਸਰ/ਸੁਲਤਾਨਵਿੰਡ, 1 ਜੂਨ (ਗਗਨਦੀਪ ਸ਼ਰਮਾ/ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ 'ਚ ਜੀਵਨ ਫੌਜੀ ਵਲੋਂ ਚਲਾਏ ਜਾ ਰਹੇ ਬੀ.ਕੇ.ਆਈ. (ਬੱਬਰ ਖਾਲਸਾ ਇੰਟਰਨੈਸ਼ਨਲ) ਖਾੜਕੂ ਸੰਗਠਨ ਦਾ ਪਰਦਾਫਾਸ਼ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਵਲੋਂ 2 ਨੂੰ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਇਕ ਸੁਲਤਾਨਵਿੰਡ ਰੋਡ 'ਤੇ ਰਿਕਵਰੀ ਆਪ੍ਰੇਸ਼ਨ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ 'ਚ ਜ਼ਖ਼ਮੀ ਹੋ ਗਿਆ, ਜੋ ਇੱਥੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ | ਸੁਲਤਾਨਵਿੰਡ ਰੋਡ 'ਤੇ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਾਜ਼ਿਲਕਾ ਅਤੇ ਤਰਨ ਤਾਰਨ ਖੇਤਰ ਤੋਂ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਾਰਜਪ੍ਰੀਤ ਸਿੰਘ ਉਰਫ਼ ਕਾਰਜ ਵਾਸੀ ਵੈਰੋਵਾਲ, ਤਰਨ ਤਾਰਨ ਅਤੇ ਗੁਰਲਾਲ ਸਿੰਘ ਉਰਫ਼ ਹਰਮਨ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ 1 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਵਲੋਂ ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ 'ਚ ਰਿਕਵਰੀ ਆਪਰੇਸ਼ਨ ਦੌਰਾਨ ਦੋਸ਼ੀ ਗੁਰਲਾਲ ਸਿੰਘ ਨੇ ਲੁਕਾਇਆ ਹੋਇਆ ਹਥਿਆਰ ਬਰਾਮਦ ਕਰਨ ਤੋਂ ਬਾਅਦ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ ਅਤੇ ਖੱਬੀ ਲੱਤ 'ਚ ਗੋਲੀ ਵੱਜਣ ਨਾਲ ਗੁਰਲਾਲ ਜ਼ਖ਼ਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਵੇਂ ਜੀਵਨ ਫੌਜੀ ਦੇ ਇਸ਼ਾਰਿਆਂ 'ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸੰਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ | ਦੂਜੇ ਪਾਸੇ ਡੀ.ਜੀ.ਪੀ. ਗੌਰਵ ਯਾਦਵ ਨੇ ਪ੍ਰੈੱਸ ਬਿਆਨ ਰਾਹੀਂ ਮਾਮਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ ਇਕ ਸਰਗਰਮ ਬੀ.ਕੇ.ਆਈ. ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਗਰੋਹ ਚਲਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮਿ੍ਤਸਰ ਖੇਤਰ 'ਚ ਇਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਨੂੰ ਕਿਹਾ ਸੀ | ਉਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ 'ਆਪ' ਦੀ ਮੁਹਿੰਮ ਪੰਜਵੀਂ ਵਾਰ ਵੀ ਫ਼ੇਲ੍ਹ ਹੋਈ-ਮਲਿਕ
Ad Position 24