ਨੰਗਲ, 1 ਜੂਨ (ਗੁਰਪ੍ਰੀਤ ਸਿੰਘ ਗਰੇਵਾਲ )- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1563.77 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 22287 ਕਿਊਸਿਕ ਪਾਣੀ ਆ ਰਿਹਾ ਹੈ ਅਤੇ 22192 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1579.95 ਫੁੱਟ ਸੀ | 1.06. 2024 ਨੂੰ ਡੈਮ 'ਚ ਪਾਣੀ 32258 ਕਿਊਸਿਕ ਪਾਣੀ ਆ ਰਿਹਾ ਸੀ ਅਤੇ 21640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਖ਼ਾਸ ਹਾਲਾਤ 'ਚ ਇਹ ਪੱਧਰ 1685 ਫੁੱਟ ਵੀ ਹੋ ਸਕਦਾ ਹੈ | ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ਚ ਫੈਲੀ ਹੈ ਅਤੇ ਇਸ ਝੀਲ 'ਚ 7.8 ਮਿਲੀਅਨ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ |