30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 02-06-2025

ਸ਼ੇਰਪੁਰ (ਸੰਗਰੂਰ), 1 ਜੂਨ (ਮੇਘ ਰਾਜ ਜੋਸ਼ੀ)-ਪਿੰਡ ਬਾਦਸ਼ਾਹਪੁਰ ਦੇ ਕਿਸਾਨ ਗੁਰਦੀਪ ਸਿੰਘ (42) ਪੁੱਤਰ ਬਲਦੇਵ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ | ਰੇਲਵੇ ਪੁਲਿਸ ਅਨੁਸਾਰ ਮਿ੍ਤਕ ਦੇ ਚਚੇਰੇ ਭਰਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰੇ ਤੋਂ ਕਿਸੇ ਵਲੋਂ ਖ਼ੁਦਕੁਸ਼ੀ ਕਰਨ ਬਾਰੇ ਮੁਨਿਆਦੀ ਹੋਈ ਸੀ, ਜਿਸ ਮਗਰੋਂ ਉਨ੍ਹਾਂ ਨੇ ਜਦੋਂ ਰੇਲਵੇ ਲਾਈਨ 'ਤੇ ਜਾ ਕੇ ਦੇਖਿਆ ਤਾਂ ਉੱਥੇ ਗੁਰਦੀਪ ਸਿੰਘ ਦੀ ਲਾਸ਼ ਪਈ ਸੀ | ਉਨ੍ਹਾਂ ਦੱਸਿਆ ਕਿ ਕਿਸਾਨ ਸਿਰ ਕਰਜ਼ਾ ਸੀ ਜਿਸ ਕਰਕੇ ਉਸ ਨੇ ਆਪਣੀ ਜ਼ਮੀਨ ਦਾ ਕੁਝ ਹਿੱਸਾ ਵੇਚ ਦਿੱਤਾ ਸੀ | ਉਹ ਇਸ ਕਰਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼-ਪਰਮਬੰਸ ਸਿੰਘ ਰੋਮਾਣਾ <br/> ਅਗਲੀ ਖ਼ਬਰ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1563.77 ਫੁੱਟ
Ad Position 24