ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)-6 ਜੂਨ ਦੇ ਘੱਲੂਘਾਰੇ ਵਾਲੇ ਦਿਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਸੰਬੋਧਨ ਨਾ ਕਰਨ ਦੇਣ ਦੇ ਬਿਆਨ 'ਤੇ ਅਕਾਲੀ ਨੇਤਾ ਪਰਮਬੰਸ ਸਿੰਘ ਰੋਮਾਣਾ ਨੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਉਹ ਸਫ਼ਲ ਨਹੀਂ ਹੋਣ ਦੇਣਗੇ | ਜੇਕਰ ਕਿਸੇ ਨੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਿਰੋਧ ਕੀਤਾ ਤਾਂ ਸ਼ੋ੍ਰਮਣੀ ਅਕਾਲੀ ਦਲ ਢਾਲ ਬਣ ਕੇ ਸਾਹਮਣੇ ਆਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ ਸਨਮਾਨ ਨੂੰ ਬਹਾਲ ਰੱਖਣ ਲਈ ਦਮਦਮੀ ਟਕਸਾਲ ਦੇ ਤਤਕਾਲੀਨ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਨੇ ਸ਼ਹਾਦਤ ਦਿੱਤੀ ਸੀ | ਉਸੇ ਹੀ ਜਥੇਬੰਦੀ ਦਾ ਮੌਜੂਦਾ ਮੁਖੀ ਕੇਂਦਰੀ ਏਜੰਸੀਆਂ ਦੇ ਇਸ਼ਾਰੇ 'ਤੇ ਸ਼ਹੀਦਾਂ ਦੇ ਯਾਦਗਾਰ ਸਮਾਗਮਾਂ ਵਿਚ ਖੱਲਲ ਪਾਉਣ ਦੀਆਂ ਗੱਲਾਂ ਕਰ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼-ਪਰਮਬੰਸ ਸਿੰਘ ਰੋਮਾਣਾ <br/>
ਅਜੀਤ ਡੈਸਕ
02-06-2025