30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੂਨ '84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 02-06-2025

ਅੰਮਿ੍ਤਸਰ, 1 ਜੂਨ (ਹਰਮਿੰਦਰ ਸਿੰਘ)-ਜਥੇਦਾਰ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੂਨ '84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁ: ਬਾਬਾ ਅਟੱਲ ਰਾਇ ਸਾਹਿਬ ਵਿਖੇ ਕਰਵਾਇਆ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਿਸਿਮਰਨਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ ਨੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਿੱਖ ਕੌਮ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਚਾਹੀਦਾ ਹੈ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ 'ਚ ਦਵਿੰਦਰ ਸਿੰਘ ਭਰਾਤਾ ਸ਼ਹੀਦ ਭਾਈ ਮਹਿੰਗਾ ਸਿੰਘ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਬੇਗ ਸਿੰਘ, ਕੁਲਦੀਪ ਸਿੰਘ ਪੁੱਤਰ ਸ਼ਹੀਦ ਮੇਜਰ ਸਿੰਘ ਨਾਗੋਕੇ, ਸਤਵੰਤ ਸਿੰਘ ਪੁੱਤਰ ਸ਼ਹੀਦ ਕੇਹਰ ਸਿੰਘ, ਹਰਦੀਪ ਸਿੰਘ ਭਰਾਤਾ ਸ਼ਹੀਦ ਅਨੋਖ ਸਿੰਘ ਬੱਬਰ ਸ਼ਾਮਿਲ ਸਨ | ਉਪਰੰਤ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਈਆਂ ਜਿੱਥੇ ਸਿੰਘ ਸਾਹਿਬ ਮਲਕੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਰਜਿੰਦਰ ਸਿੰਘ ਰੂਬੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਹਵਾਰਾ ਕਮੇਟੀ ਦੇ ਪ੍ਰੋ: ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਉਪਰੋਕਤ ਤੋਂ ਇਲਾਵਾ ਅਖੰਡ ਕੀਰਤਨੀ ਜਥਾ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਪੰਥਕ ਸੇਵਕ ਜਥੇ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ | ਇਸਦੇ ਇਲਾਵਾ ਪੰਜ ਪਿਆਰੇ ਸਤਨਾਮ ਸਿੰਘ ਖੰਡਾ, ਗਿਆਨੀ ਤੇਜਬੀਰ ਸਿੰਘ ਟਕਸਾਲ, ਮਹਾਂਬੀਰ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮੁਗਲਵਾਲ, ਬਲਦੇਵ ਸਿੰਘ ਨਵਾਂਪਿੰਡ, ਸੁਖਦੀਪ ਸਿੰਘ ਮੀਕੇ, ਡਾ. ਕੰਵਲਜੀਤ ਸਿੰਘ, ਪ੍ਰਗਟ ਸਿੰਘ ਚੋਗਾਵਾਂ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਮੋਹਕਮ ਸਿੰਘ, ਨਰਿੰਦਰ ਸਿੰਘ ਗਿੱਲ, ਪ੍ਰਤਾਪ ਸਿੰਘ ਕਾਲੀਆਂ, ਗੁਰਦੀਪ ਸਿੰਘ ਭਰਾਤਾ ਸ਼ਹੀਦ ਭੁਪਿੰਦਰ ਸਿੰਘ, ਅਰਜਨ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਕਾਲੀਆਂ, ਸਵਰਨਜੀਤ ਸਿੰਘ ਕੁਰਾਲੀਆ, ਜੁਗਰਾਜ ਸਿੰਘ ਪੱਟੀ, ਰਘਬੀਰ ਸਿੰਘ ਭੁੱਚਰ, ਭੁਪਿੰਦਰ ਸਿੰਘ ਸਰਪੰਚ, ਸਤਜੋਤ ਸਿੰਘ ਮੂਧਲ, ਸਤਨਾਮ ਸਿੰਘ ਕਾਹਲੋਂ, ਰਾਗੀ ਸੁਰਿੰਦਰ ਸਿੰਘ, ਬੀਬੀ ਮਨਿੰਦਰ ਕੌਰ, ਹਰਪਾਲ ਸਿੰਘ ਖਾਲਿਸਤਾਨੀ, ਗੁਰਦੀਪ ਸਿੰਘ ਮਟੀਆ, ਹਰਮਨਦੀਪ ਸਿੰਘ, ਗੁਰਬਖਸ਼ ਸਿੰਘ ਬੱਗਾ, ਜਸਬੀਰ ਸਿੰਘ ਸੇਠੀ, ਮਾਸਟਰ ਬਲਦੇਵ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ ਖਾਲਸਾ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਵੇਰਕਾ, ਜਗਦੀਪ ਸਿੰਘ ਸੋਹੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗ਼ਰੀਬ ਵਰਗ ਦੇ 25 ਫ਼ੀਸਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਪੰਜਾਬ ਦੇ ਨਿੱਜੀ ਸਕੂਲ ਤਿਆਰ ਨਿੱਜੀ ਸਕੂਲਾਂ 'ਚ ਦਾਖ... ਅਗਲੀ ਖ਼ਬਰ ਸੰਗਰੂਰ ਦੇ ਮਧੂਰ ਜਿੰਦਲ ਨੂੰ ਮਾਈਕ੍ਰੋਸਾਫਟ ਨੇ ਦਿੱਤਾ ਪਿਨਾਕਲ ਐਵਾਰਡ-2025
Ad Position 24