30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੋਈ ਵੀ ਸ਼ਰਾਰਤ ਨਹੀਂ ਹੋਣ ਦਿਆਂਗੇ-ਸਿਮਰਨਜੀਤ ਸਿੰਘ ਮਾਨ <br/>

Ad Position 21
No active advertisement
ਅਜੀਤ ਡੈਸਕ 02-06-2025

ਚੰਡੀਗੜ੍ਹ, 1 ਜੂਨ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵਲੋਂ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਅਰਦਾਸ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਫ਼ਸੀਲ ਤੋਂ ਸੰਦੇਸ਼ ਨਾ ਦੇਣ ਸੰਬੰਧੀ ਆਏ ਬਿਆਨ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਸਿੱਖਾਂ ਦਾ ਅਧਿਆਤਮਿਕ ਤਖ਼ਤ ਹੈ | ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਗ਼ੈਰ-ਜਾਇਜ਼ ਅਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ ਅਤੇ ਅਸੀਂ ਇਹੋ ਜਿਹੀ ਸ਼ਰਾਰਤ ਨਹੀਂ ਹੋਣ ਦੇਵਾਂਗੇ | ਅਸੀਂ ਕਹਿਣਾ ਚਾਹੁੰਦੇ ਹਾਂ ਕਿ ਬਾਬਾ ਹਰਨਾਮ ਸਿੰਘ ਧੁੰਮਾ ਇਸ ਤਖ਼ਤ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਣੇ ਬਿਆਨਾਂ ਵਿਚ ਸੰਜੀਦਗੀ ਅਤੇ ਸਤਿਕਾਰ ਨਿਭਾਉਣ | ਸਿਮਰਨਜੀਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ 6 ਜੂਨ ਨੂੰ ਹੋਣ ਵਾਲੇ ਸਮਾਗਮ ਪੂਰੇ ਸਾਂਝੇਪਣ, ਏਕਤਾ ਅਤੇ ਨਿਮਰਤਾ ਨਾਲ ਮਨਾਏ ਜਾਣ ਤਾਂ ਜੋ ਸਾਡੇ ਸ਼ਹੀਦਾਂ ਦੀ ਯਾਦ ਅਸਲ ਰੂਪ ਵਿਚ ਸਫਲ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਏਟਕ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਮੋਗਾ ਵਿਖੇ ਵਿਸ਼ਾਲ ਸੂਬਾ ਪੱਧਰੀ ਕਨਵੈ... ਅਗਲੀ ਖ਼ਬਰ ਫੈਡਰੇਸ਼ਨ (ਮਹਿਤਾ) ਵਲੋਂ ਘੱਲੂਘਾਰਾ ਦਿਵਸ 'ਤੇ ਦਮਦਮੀ ਟਕਸਾਲ ਮੁਖੀ ਦੇ ਫ਼ੈਸਲੇ ਦਾ ਸਮਰਥਨ <br/>
Ad Position 24