30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਏਟਕ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਮੋਗਾ ਵਿਖੇ ਵਿਸ਼ਾਲ ਸੂਬਾ ਪੱਧਰੀ ਕਨਵੈਨਸ਼ਨ

Ad Position 21
No active advertisement
ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਵਿਸ਼ਾਲ ਸੂਬਾਈ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਆਗੂ ਬਲਕਾਰ ਸਿੰਘ ਵਲਟੋਹਾ ਤੇ ਹਾਜ਼ਰ ਮੈਂਬਰ | ਤਸਵੀਰਾਂ : ਹਰਜੀਤ ਸਿੰਘ<br/> 02-06-2025


ਮਾਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ, ਫੋਕੀ ਇਸ਼ਤਿਹਾਰਬਾਜ਼ੀ ਛੱਡ ਕੇ ਕੀਤੇ ਵਾਅਦੇ ਪੂਰੇ ਕਰੇ-ਰਾਣਵਾਂ/ਲੁਬਾਣਾ/ਚਾਹਲ
<br/>

ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪਿਛਲੇ ਸਵਾ ਤਿੰਨ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਦੇ ਰਾਜ ਭਾਗ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ | ਹਰ ਰੋਜ਼ ਲੁੱਟਾਂ ਖੋਹਾਂ, ਕਤਲਾਂ, ਫ਼ਿਰੌਤੀਆਂ ਮੰਗਣ ਅਤੇ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਵਿਚ ਚੋਖਾ ਵਾਧਾ ਹੋਇਆ ਹੈ | ਇਸ ਕਰਕੇ ਭਗਵੰਤ ਮਾਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਹਰ ਰੋਜ਼ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਦਾ ਪੈਸਾ ਬਰਬਾਦ ਕਰ ਰਹੀ ਹੈ ਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਭੁੱਲ ਗਈ ਹੈ | ਇਹ ਦੋਸ਼ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22-ਬੀ ਚੰਡੀਗੜ੍ਹ ਤੇ ਏਟਕ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਮੋਗਾ ਵਿਖੇ ਵਿਸ਼ਾਲ ਸੂਬਾ ਪੱਧਰੀ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ ਵਲੋਂ ਸਾਂਝੇ ਤੌਰ 'ਤੇ ਲਗਾਏ | ਸੰਬੋਧਨ ਦੌਰਾਨ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਕਾਰਪੋਰੇਟ ਘਰਾਨਿਆਂ ਦੇ ਦਬਾਅ ਹੇਠ ਪੰਜਾਬ ਵਿਚ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ | ਰੋਜ਼ਗਾਰ ਪ੍ਰਾਪਤੀ ਮੁਹਿੰਮ ਦੇ ਸੂਬਾ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਨੇ ਕਿਹਾ ਕਿ ਹੁਕਮਰਾਨ ਸਰਕਾਰਾਂ ਦੀਆਂ ਨੀਤੀਆਂ ਦਿਨੋਂ-ਦਿਨ ਸਾਡੇ ਰੋਜ਼ਗਾਰ ਨੂੰ ਖੋਹਣ ਵਾਲੀਆਂ ਹਨ | ਇਸ ਕਰਕੇ ਮੁਲਾਜ਼ਮਾਂ, ਮਜ਼ਦੂਰ, ਪੈਨਸ਼ਨਰਾਂ ਤੇ ਲੋਕਾਂ ਨੂੰ ਇਕੱਠੇ ਹੋ ਕੇ ਆਪਣੇ ਸੰਘਰਸ਼ਾਂ ਅਤੇ ਸੂਝ-ਬੂਝ ਨਾਲ ਇਸ ਦਾ ਮੁਕਾਬਲਾ ਕਰਨ ਲਈ ਲਾਮਬੰਦੀ ਕਰਨੀ ਚਾਹੀਦੀ ਹੈ | ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਗੁਰਜੀਤ ਸਿੰਘ ਘੋੜੇਵਾਹ, ਗੁਰਮੇਲ ਸਿੰਘ ਮੈਲਡੇ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਅਵਤਾਰ ਸਿੰਘ ਗਗੜਾ, ਪ੍ਰੇਮ ਚਾਵਲਾ, ਪ੍ਰਭਜੀਤ ਸਿੰਘ ਉੱਪਲ, ਬਲਕਾਰ ਵਲਟੋਹਾ, ਪਾਵਰ ਕਾਮ ਪੈਨਸ਼ਨਰ ਯੂਨੀਅਨ ਦੇ ਸੂਬਾ ਵਰਕਿੰਗ ਪ੍ਰਧਾਨ ਚਮਕੌਰ ਸਿੰਘ ਤੇ ਜਨਰਲ ਸਕੱਤਰ ਅਮਰੀਕ ਸਿੰਘ ਮਸੀਤਾਂ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਉਦੇਪੁਰੀ, ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਦੇ ਆਗੂ ਮੁਹੰਮਦ ਖਲੀਲ, ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰੇ ਰਣ ਸਿੰਘ ਵਾਲਾ ਤੇ ਜਨਰਲ ਸਕੱਤਰ ਬਲਵੀਰ ਕੌਰ ਗਿੱਲ, ਆਂਗਣਵਾੜੀ ਵਰਕਰਜ਼ ਅਤੇ ਹੈਲਪਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਪੱਟੀ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਡਿੰਪਲ ਰੁਹੇਲਾ, ਹੰਸਰਾਜ ਦੀਦਾਰਗੜ੍ਹ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਅਧਿਆਪਕ ਆਗੂ ਜਿੰਦਰ ਪਾਇਲਟ, ਪਾਵਰਕਾਮ ਆਊਟ ਸੋਰਸ ਮੁਲਾਜ਼ਮਾਂ ਦੇ ਆਗੂ ਹਰਵਿੰਦਰ ਸ਼ਰਮਾ, ਦਰਜਾ ਚਾਰ ਮੁਲਾਜ਼ਮ ਆਗੂ ਜਸਵਿੰਦਰਪਾਲ ਉੱਘੀ, ਸੁਖਦੇਵ ਸਿੰਘ ਸੁਰਤਾਪੁਰੀ, ਜਗਮੋਹਨ ਨੌਲੱਖਾ, ਬਲਜਿੰਦਰ ਸਿੰਘ ਪਟਿਆਲਾ, ਆਸ਼ਾ ਵਰਕਰ ਬਲਵਿੰਦਰ ਕੌਰ ਤੇ ਬਚਿੱਤਰ ਸਿੰਘ ਧੋਥੜ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਵਿਭਾਗਾਂ, ਬੋਰਡਾਂ, ਨਿਗਮਾਂ ਦੇ ਸਮੂਹ ਕੱਚੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖ਼ਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ | ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਵਿਚ ਪੰਜਾਬ ਸਰਕਾਰ ਦਾ ਲੋਕ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਚਿਹਰਾ ਨੰਗਾ ਕਰਨ ਲਈ 14 ਜੂਨ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਹੋਣ ਵਾਲੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਅਜੇ ਸਨੋਂਤਰਾ, ਪੋਹਲਾ ਸਿੰਘ ਬਰਾੜ, ਰਾਜਦੀਪ ਸਿੰਘ ਹੁਸ਼ਿਆਰਪੁਰ, ਕੁਲਵੰਤ ਸਿੰਘ ਚਾਨੀ, ਸੰਜੀਵ ਕੁਮਾਰ ਬਠਿੰਡਾ, ਰਾਜ ਕੁਮਾਰ ਮਾਨਸਾ, ਬੂਟਾ ਸਿੰਘ ਭੱਟੀ, ਲਛਮਣ ਸਿੰਘ ਮਲੂਕਾ, ਸੁਰਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਮਾੜੀ ਮੇਘਾ, ਜਸਵੰਤ ਰਾਏ ਸ਼ਰਮਾ, ਗਗਨਦੀਪ ਸਿੰਘ ਖ਼ਾਲਸਾ, ਅਮਨਦੀਪ ਸਿੰਘ ਬੁਢਲਾਡਾ, ਪਿ੍ਤਪਾਲ ਸਿੰਘ ਪੰਡੋਰੀ, ਨਸੀਬ ਸਿੰਘ ਜਡੋਤ, ਬਲਰਾਜ ਸਿੰਘ ਭੰਗ, ਨਰਿੰਦਰ ਸ਼ਰਮਾ ਫ਼ਿਰੋਜ਼ਪੁਰ, ਗੁਰਤੇਜ ਸਿੰਘ ਗਿੱਲ ਬਠਿੰਡਾ, ਸੰਜੀਵ ਕੁਮਾਰ ਸ਼ਰਮਾ, ਜਸਪਾਲ ਸੰਧੂ ਜਲੰਧਰ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਨਛੱਤਰ ਸਿੰਘ ਭਾਣਾ ਤੇ ਗੁਰਪ੍ਰੀਤ ਸਿੰਘ ਮੋਗਾ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਇਸਤਰੀ ਵਿੰਗ ਦੀ ਸਾਬਕਾ ਸੂਬਾ ਪ੍ਰਧਾਨ ਨੇ ਆਪਣੀ ਹੀ ਪਾਰਟੀ ਖ਼ਿਲਾਫ਼ ਖੋਲਿ੍ਹਆ ਮੋਰਚਾ <br/> ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੋਈ ਵੀ ਸ਼ਰਾਰਤ ਨਹੀਂ ਹੋਣ ਦਿਆਂਗੇ-ਸਿਮਰਨਜੀਤ ਸਿੰਘ ਮਾਨ <br/>
Ad Position 24