30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

'ਆਪ' ਦੇ ਇਸਤਰੀ ਵਿੰਗ ਦੀ ਸਾਬਕਾ ਸੂਬਾ ਪ੍ਰਧਾਨ ਨੇ ਆਪਣੀ ਹੀ ਪਾਰਟੀ ਖ਼ਿਲਾਫ਼ ਖੋਲਿ੍ਹਆ ਮੋਰਚਾ <br/>

Ad Position 21
No active advertisement
ਅਜੀਤ ਡੈਸਕ 02-06-2025

ਪਟਿਆਲਾ, 1 ਜੂਨ (ਗੁਰਵਿੰਦਰ ਸਿੰਘ ਔਲਖ)-ਅੱਜ ਆਮ ਆਦਮੀ ਪਾਰਟੀ (ਆਪ) ਦੇ ਇਸਤਰੀ ਵਿੰਗ ਦੀ ਸਾਬਕਾ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ ਵਲੋਂ ਆਪਣੀ ਹੀ ਪਾਰਟੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ | ਉਨ੍ਹਾਂ ਵਲੋਂ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਨਜ਼ਦੀਕ ਬੱਸ ਸਟੈਂਡ 'ਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਧਰਨਾ ਲਗਾ ਕੇ ਆਖਿਆ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਤੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ ਤਾਂ ਹੀ ਪੰਜਾਬ ਬਚ ਸਕਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 'ਚ ਸਿਰਫ਼ ਚਾਪਲੂਸਾਂ ਨੂੰ ਹੀ ਅਹੁਦੇ ਦਿੱਤੇ ਜਾ ਰਹੇ ਹਨ ਜਦੋਂ ਕਿ ਔਖੇ ਸਮੇਂ ਪਾਰਟੀ ਲਈ ਮਿਹਨਤ ਕਰਨ ਵਾਲੇ ਟਕਸਾਲੀ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੇ ਵਲੋਂ ਦਿੱਲੀ ਵਾਲਿਆਂ ਦੇ ਵਿਰੁੱਧ ਯੁੱਧ ਛੇੜਿਆ ਜਾ ਰਿਹਾ ਹੈ | ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਦੀ ਇਸ ਮਿਹਨਤ ਨੂੰ ਅੱਖੋਂ-ਪਰੋਖੇ ਕੀਤਾ ਗਿਆ | ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਡੰਮ੍ਹੀ ਮੁੱਖ ਮੰਤਰੀ ਨਾ ਬਣ ਕੇ ਪੰਜਾਬ ਵਾਸੀਆਂ ਦਾ ਸਾਥ ਦੇਣ | ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਵਾਲੇ ਮਨਜ਼ੂਰ ਨਹੀਂ ਹਨ ਅਤੇ ਉਨ੍ਹਾਂ ਦੇ ਹੁਕਮ ਮੰਨਣਾ ਬੰਦ ਕਰੋ | ਉਨ੍ਹਾਂ ਕਿਹਾ ਕਿ ਸਾਡੇ ਵਲੋਂ ਆਮ ਆਦਮੀ ਪਾਰਟੀ ਦੇ ਟਕਸਾਲੀ ਵਰਕਰਾਂ ਦੀ ਇੱਜ਼ਤ ਬਹਾਲੀ ਲਈ ਅੱਜ ਇਕ ਸੰਕੇਤਕ ਧਰਨਾ ਦਿੱਤਾ ਗਿਆ ਪਰ ਜੇਕਰ ਮੁੱਖ ਮੰਤਰੀ ਵਲੋਂ 'ਆਪ' ਪਾਰਟੀ ਦੇ ਵਲੰਟਰੀਆਂ ਦੀ ਆਵਾਜ਼ ਨਾ ਸੁਣੀ ਗਈ ਤਾਂ ਇਹ ਧਰਨੇ ਵਿਸ਼ਾਲ ਰੂਪ ਧਾਰਨਗੇ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਔਰਤਾਂ ਅਤੇ ਹੋਰ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛਲਾਵਾ ਸਾਬਤ ਹੋਇਆ ਪਾਕਿ ਗੁਰਦੁਆਰਾ ਕਮੇਟੀ ਦਾ 30 ਮਈ ਨੂੰ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਏਟਕ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਮੋਗਾ ਵਿਖੇ ਵਿਸ਼ਾਲ ਸੂਬਾ ਪੱਧਰੀ ਕਨਵੈ...
Ad Position 24