05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜ ਪਿਆਰਿਆਂ ਨੇ ਸੁਖਬੀਰ ਦਾ ਪੱਖ ਪੇਸ਼ ਕਰਨ ਦਾ ਸਮਾਂ ਵਧਾਇਆ <br/>

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਹਰਮਿੰਦਰ ਸਿੰਘ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਕੀਤੀ ਗਈ ਇਕੱਤਰਤਾ ਉਪਰੰਤ ਆਦੇਸ਼ ਜਾਰੀ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ 10 ਜੂਨ ਤੱਕ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦਾ ਅੰਤਿਮ ਮੌਕਾ ਦਿੱਤਾ ਗਿਆ ਹੈ | ਇਹ ਆਦੇਸ਼ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਭਾਈ ਬਲਦੇਵ ਸਿੰਘ ਜਥੇਦਾਰ ਮੁੱਖ ਗ੍ਰੰਥੀ, ਭਾਈ ਦਲੀਪ ਸਿੰਘ ਵਧੀਕ ਮੁੱਖ ਗ੍ਰੰਥੀ, ਭਾਈ ਗੁਰਦਿਆਲ ਸਿੰਘ ਵਧੀਕ ਗ੍ਰੰਥੀ, ਭਾਈ ਪਰਸ਼ੂਰਾਮ ਸਿੰਘ ਸੀ: ਮੀਤ ਗ੍ਰੰਥੀ ਅਤੇ ਭਾਈ ਅਮਰਜੀਤ ਸਿੰਘ ਮੀਤ ਗ੍ਰੰਥੀ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਆਦੇਸ਼ ਦੀ ਉਲੰਘਣਾ ਕਰਨ 'ਤੇ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਜਾਣਕਾਰੀ ਵੀ ਦਿੱਤੀ ਗਈ ਹੈ | ਜਾਰੀ ਆਦੇਸ਼ 'ਚ ਪੰਜ ਪਿਆਰਿਆਂ ਵਲੋਂ ਦੱਸਿਆ ਗਿਆ ਕਿ ਐਤਵਾਰ ਨੂੰ ਉਨ੍ਹਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ 21 ਮਈ 2025 ਨੂੰ ਜੋ ਹੁਕਮਨਾਮਾ ਜਾਰੀ ਕਰਕੇ 10 ਦਿਨਾਂ ਅੰਦਰ ਤਖ਼ਤ ਸ੍ਰੀ ਹਰਿਮੰਦਰ ਪਟਨਾ ਜੀ ਦੇ ਪੰਜ ਪਿਆਰੇ ਸਾਹਿਬਾਨ ਸਾਹਮਣੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਸੀ ਅਤੇ ਆਦੇਸ਼ ਦੀ ਉਲੰਘਣਾ ਹੋਣ 'ਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਜਾਣਕਾਰੀ ਦਿੱਤੀ ਗਈ ਸੀ ਤੇ ਡੂੰਘੇ ਵਿਚਾਰ ਵਟਾਂਦਰੇ ਉਪਰੰਤ ਮੌਜੂਦਾ ਸਮੇਂ ਸਿੱਖ ਪੰਥ ਘੱਲੂਘਾਰਾ ਦਿਹਾੜੇ ਅਤੇ ਕੌਮ ਲਈ ਸ਼ਹੀਦੀ ਸਪਤਾਹ ਹੋਣ ਦੇ ਕਾਰਨ ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦਾ ਇਕ ਹੋਰ ਅੰਤਿਮ ਸਮਾਂ ਦੇਣ ਦੀ ਸਹਿਮਤੀ ਬਣੀ ਹੈ ਅਤੇ ਸੁਖਬੀਰ ਨੂੰ 10 ਜੂਨ ਨੂੰ ਆਪਣਾ ਪੱਖ ਰੱਖਣ ਲਈ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਜੰਗਪੁਰਾ 'ਚ ਹੋਈ ਬੁਲਡੋਜ਼ਰ ਕਾਰਵਾਈ <br/> ਅਗਲੀ ਖ਼ਬਰ ਗੱਦਾਰਾਂ ਨੇ ਮੇਰੇ ਤੇ ਤੇਜਸਵੀ ਵਿਚਕਾਰ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ-ਤੇਜ ਪ੍ਰਤਾਪ <br/>
Ad Position 24