ਜਲੰਧਰ, 2 ਜੂਨ (ਸ਼ਿਵ, ਭੱਲਾ)-ਭਿ੍੍ਰਸ਼ਟਾਚਾਰ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਲੋਂ ਉਨ੍ਹਾਂ ਨੂੰ ਜੇਲ੍ਹ (ਜੁਡੀਸ਼ੀਅਲ ਹਿਰਾਸਤ) ਵਿਚ ਭੇਜ ਦਿੱਤਾ ਗਿਆ | ਵਿਜੀਲੈਂਸ ਬਿਊਰੋ ਵਲੋਂ ਅੱਜ ਵਿਧਾਇਕ ਰਮਨ ਅਰੋੜਾ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੀ. ਜੇ. ਐਮ. ਸ੍ਰੀ ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਰਮਨ ਅਰੋੜਾ ਨੂੰ ਜੇਲ੍ਹ ਭੇਜਣ ਦੇ ਆਦੇਸ਼ ਜਾਰੀ ਕੀਤੇ | ਇਸ ਮਾਮਲੇ ਵਿਚ ਹੁਣ 16 ਜੂਨ ਨੂੰ ਸੁਣਵਾਈ ਹੋਵੇਗੀ | ਰਮਨ ਅਰੋੜਾ ਵਲੋਂ ਐਡਵੋਕੇਟ ਦਰਸ਼ਨ ਸਿੰਘ ਦਿਆਲ ਤੇ ਨਵੀਨ ਚੱਢਾ ਪੇਸ਼ ਹੋਏ ਤਾਂ ਉਨ੍ਹਾਂ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵਲੋਂ ਰਮਨ ਅਰੋੜਾ ਬਾਰੇ ਕੋਈ ਰਿਮਾਂਡ ਨਹੀਂ ਮੰਗਿਆ ਗਿਆ | ਜਿਸ ਕਰਕੇ ਅਦਾਲਤ ਨੇ ਰਮਨ ਅਰੋੜਾ ਨੂੰ ਜੇਲ੍ਹ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ | ਵਿਜੀਲੈਂਸ ਵਲੋਂ ਐਡਵੋਕੇਟ ਸ੍ਰੀ ਰਿਸ਼ੀ ਭਾਰਦਵਾਜ ਪੇਸ਼ ਹੋਏ | ਵਿਜੀਲੈਂਸ ਵਲੋਂ ਵਿਧਾਇਕ ਰਮਨ ਅਰੋੜਾ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਉਨ੍ਹਾਂ ਦੇ ਘਰੋਂ 23 ਮਈ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਤਾਂ ਉਸ ਤੋਂ ਬਾਅਦ ਰਮਨ ਅਰੋੜਾ ਵਿਜੀਲੈਂਸ ਦੀ ਹਿਰਾਸਤ ਵਿਚ ਸੀ ਜਿੱਥੇ ਕਿ ਉਨ੍ਹਾਂ ਕੋਲ ਪੁੱਛਗਿੱਛ ਕੀਤੀ ਗਈ ਸੀ | ਰਮਨ ਅਰੋੜਾ ਨੂੰ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਦੀ ਨਾਜਾਇਜ਼ ਉਸਾਰੀਆਂ ਦੇ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤਾ ਸੀ ਤਾਂ ਉਸ ਤੋਂ ਬਾਅਦ ਰਮਨ ਅਰੋੜਾ ਦੀ ਗਿ੍ਫ਼ਤਾਰੀ ਕੀਤੀ ਗਈ ਸੀ | ਰਮਨ ਅਰੋੜਾ ਦੀ ਗਿ੍ਫ਼ਤਾਰੀ ਤੋਂ ਬਾਅਦ ਹੀ ਵਿਜੀਲੈਂਸ ਭਿ੍ਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਤੇ ਇਸ ਦੌਰਾਨ ਵਿਜੀਲੈਂਸ ਨੇ ਰਮਨ ਅਰੋੜਾ ਦੇ ਕਰੀਬੀ ਮਹੇਸ਼ ਮਖੀਜ਼ਾ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਵਾ ਨਿਗਮ ਦੀ ਮਹਿਲਾ ਬਿਲਡਿੰਗ ਇੰਸਪੈਕਟਰ ਨੂੰ ਵੀ ਗਿ੍ਫ਼ਤਾਰ ਕੀਤਾ ਸੀ | ਮਹਿਲਾ ਬਿਲਡਿੰਗ ਇੰਸਪੈਕਟਰ ਨੂੰ ਬੀਤੇ ਦਿਨੀਂ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ | ਉਧਰ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਵਿਜੀਲੈਂਸ ਨੂੰ ਅਜੇ ਵੀ ਲੋੜੀਂਦੇ ਹਨ | ਉਂਝ ਰਮਨ ਅਰੋੜਾ ਦੇ ਬੇਟੇ ਨੇ ਵੀ ਅਗਾਊਾ ਜ਼ਮਾਨਤ ਦੀ ਅਰਜ਼ੀ ਲਗਾਈ ਹੋਈ ਹੈ ਜਿਹੜਾ ਕਿ ਵਿਜੀਲੈਂਸ ਨੂੰ ਪੁੱਛਗਿੱਛ ਲਈ ਲੋੜੀਂਦਾ ਹੈ |
ਏ.ਟੀ.ਪੀ. ਵਸ਼ਿਸ਼ਟ ਅਤੇ ਰਵਿੰਦਰ ਕੁਮਾਰ ਨੇ ਲਗਾਈ ਜ਼ਮਾਨਤ ਦੀ ਅਰਜ਼ੀ-ਸੁਣਵਾਈ ਕੱਲ੍ਹ
ਰਾਜਨ ਅਰੋੜਾ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਵੀ ਭਲਕੇ ਹੋਵੇਗੀ ਸੁਣਵਾਈ
ਜਲੰਧਰ, (ਸ਼ਿਵ, ਭੱਲਾ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤੇ ਗਏ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ ਵੀ ਜੁਡੀਸ਼ੀਅਲ ਹਿਰਾਸਤ 'ਚ ਭੇਜੇ ਜਾਣ ਤੋਂ ਬਾਅਦ ਅੱਜ ਆਪਣੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਹਰਕਮਲਪ੍ਰੀਤ ਸਿੰਘ ਦਿਆਲ ਰਾਹੀਂ ਜ਼ਮਾਨਤ ਦੀ ਅਰਜ਼ੀ ਲਗਾ ਦਿੱਤੀ ਹੈ ਜਿਸ 'ਤੇ ਸੁਣਵਾਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ 'ਚ 4 ਜੂਨ ਨੂੰ ਹੋਵੇਗੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਖਦੇਵ ਵਸ਼ਿਸ਼ਟ ਨੂੰ ਵਿਜੀਲੈਂਸ ਵਲੋਂ ਸਭ ਤੋਂ ਪਹਿਲਾਂ ਇਸ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਹੀ ਰਮਨ ਅਰੋੜਾ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਰਮਨ ਅਰੋੜਾ ਦੇ ਲੜਕੇ ਰਾਜਨ ਅਰੋੜਾ ਨੇ ਵੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ ਜਿਸ 'ਤੇ ਸੁਣਵਾਈ ਵੀ 4 ਜੂਨ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ 'ਚ ਹੀ ਹੋਵੇਗੀ | ਇਸ ਤੋਂ ਇਲਾਵਾ ਇਕ ਹੋਰ ਏ.ਟੀ.ਪੀ ਰਵਿੰਦਰ ਕੁਮਾਰ ਨੇ ਵੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ ਜਿਸ 'ਤੇ ਸੁਣਵਾਈ 4 ਜੂਨ ਨੂੰ ਹੀ ਇਸੇ ਅਦਾਲਤ 'ਤੇ ਹੋਵੇਗੀ | ਕਪੂਰਥਲਾ ਨਗਰ ਨਿਗਮ ਦੇ ਸੁਪਰਡੈਂਟ ਰਵੀ ਪੰਕਜ ਸ਼ਰਮਾ ਵਲੋਂ ਲਗਾਈ ਗਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਕਿਹਾ ਕਿ ਇਹ ਸੁਣਵਾਈ ਯੋਗ ਨਹੀਂ ਹੈ ਕਿਉਂਕਿ ਰਵੀ ਪੰਕਜ ਸ਼ਰਮਾ ਨੂੰ ਵਿਜੀਲੈਂਸ ਨੇ ਕਿਧਰੇ ਵੀ ਨਾਮਜ਼ਦ ਨਹੀਂ ਕੀਤਾ ਹੈ |
ਵਿਧਾਇਕ ਰਮਨ ਅਰੋੜਾ ਨੂੰ ਜੇਲ੍ਹ ਭੇਜਿਆ <br/>
ਅਜੀਤ ਡੈਸਕ
03-06-2025