12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜਾਬ ਭਰ ਦੇ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਅੱਜ ਤੋਂ ਕਲਮਛੋੜ ਹੜਤਾਲ <br/>

Ad Position 21
No active advertisement
ਅਜੀਤ ਡੈਸਕ 03-06-2025
ਖਰੜ, 2 ਜੂਨ (ਗੁਰਮੁੱਖ ਸਿੰਘ ਮਾਨ/ਜੰਡਪੁਰੀ)-ਪੰਜਾਬ ਭਰ ਦੇ ਫ਼ਰਦ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਵਲੋਂ ਅੱਜ 3 ਜੂਨ ਤੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ 'ਚ ਲਗਪਗ 900 ਤੋਂ ਵੱਧ ਫ਼ਰਦ ਕੇਂਦਰ ਮੁਲਾਜ਼ਮ ਹਨ, ਜਿਨ੍ਹਾਂ 'ਚ ਜ਼ਿਲ੍ਹਾ ਮੈਨੇਜਰ, ਆਪ੍ਰੇਟਰਸ ਅਤੇ ਇੰਜੀਨੀਅਰ ਸ਼ਾਮਿਲ ਹਨ | ਇਹ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਫ਼ਰਦ ਕੇਂਦਰਾਂ ਰਾਹੀਂ ਦਫ਼ਤਰਾਂ ਅਤੇ ਫੀਲਡ 'ਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ | ਮੁਲਾਜ਼ਮਾਂ ਨੇ ਫ਼ਰਦ ਕੇਂਦਰ ਦੇ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਦੂਰ ਦਰਾਜ ਦੇ ਪਿੰਡਾਂ ਤੋਂ ਆ ਕੇ ਬਹੁਤ ਘੱਟ ਤਨਖਾਹਾਂ 'ਤੇ ਦਿਨ-ਰਾਤ ਇਕ ਕਰਕੇ ਪੰਜਾਬ ਦੇ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਕੀਤਾ ਗਿਆ | ਫ਼ਰਦ ਕੇਂਦਰਾਂ ਦਾ ਸਮੁੱਚਾ ਸਟਾਫ਼ ਸਾਲ 2007 ਤੋਂ ਇਸ ਪ੍ਰਾਜੈਕਟ ਨਾਲ ਜੁੜਿਆ ਹੋਇਆ ਹੈ ਅਤੇ ਸਿਰਫ ਇਸ ਆਸ ਸਹਾਰੇ ਬੈਠਾ ਹੈ ਕਿ ਅੱਜ ਨਹੀਂ ਤਾਂ ਕੱਲ੍ਹ ਕੋਈ ਅਫ਼ਸਰ ਜਾਂ ਕੋਈ ਸਰਕਾਰ ਉਨ੍ਹਾਂ ਦੀ ਗੱਲ ਸੁਣੇਗੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫ਼ਲ ਚੰਗੇ ਭਵਿੱਖ ਦੇ ਰੂਪ 'ਚ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ 'ਚ ਬਹਾਲ <br/> ਅਗਲੀ ਖ਼ਬਰ ਵਿਧਾਇਕ ਰਮਨ ਅਰੋੜਾ ਨੂੰ ਜੇਲ੍ਹ ਭੇਜਿਆ <br/>
Ad Position 24