ਮੁੱਲਾਂਪੁਰ-ਦਾਖਾ (ਲੁਧਿਆਣਾ), 2 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਸਾਲ ਲੋਕ ਸਭਾ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਧਰਮ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਵਲੋਂ ਟਿਕਟ ਨਾ ਮਿਲਣ 'ਤੇ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਵਿਰੋਧ 'ਚ ਰਹੇ ਯੂਥ ਕਾਂਗਰਸ ਪੰਜਾਬ ਸਾਬਕਾ ਪ੍ਰਧਾਨ, ਵਿਧਾਇਕ ਵਿਰਕਮਜੀਤ ਸਿੰਘ ਚੌਧਰੀ ਨੂੰ ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਵਲੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਸੀ | ਕਾਂਗਰਸ ਵਲੋਂ ਇਕ ਸਾਲ ਤੋਂ ਸਸਪੈਂਡ ਚੱਲੇ ਆ ਰਹੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰਕੇ ਬਹਾਲ ਕਰ ਦਿੱਤਾ ਗਿਆ | ਕਾਂਗਰਸ ਪਾਰਟੀ ਅੰਦਰ ਘਰ ਵਾਪਸੀ ਦੇ ਪਹਿਲੇ ਦਿਨ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਦੀ ਹਲਕਾ ਦਾਖਾ 'ਚ ਸੰਵਿਧਾਨ ਬਚਾਓ ਰੈਲੀ ਦੇ ਮੰਚ 'ਤੇ ਸੁਸ਼ੋਭਿਤ ਬਣੇ | ਪੰਜਾਬ ਕਾਂਗਰਸ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਨ: ਸਕੱਤਰ ਪੰਜਾਬ ਕਾਂਗਰਸ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਹੋਰਨਾਂ ਵਿਕਰਮਜੀਤ ਸਿੰਘ ਚੌਧਰੀ ਦਾ ਨਿੱਘਾ ਸਵਾਗਤ ਕੀਤਾ |
ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ 'ਚ ਬਹਾਲ <br/>
ਅਜੀਤ ਡੈਸਕ
03-06-2025