12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੰਤ ਭਿੰਡਰਾਂ ਵਾਲਿਆਂ ਦੇ ਸਪੁੱਤਰਾਂ ਵਲੋਂ ਗਿਆਨੀ ਗੜਗੱਜ ਤੋਂ ਸਨਮਾਨ ਨਾ ਲੈਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 03-06-2025

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੀ 41ਵੀਂ ਵਰੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਸ਼ੋ੍ਰਮਣੀ ਕਮੇਟੀ ਵਲੋਂ ਪਿਛਲੇ ਸਮੇਂ ਵਿਚ ਨਿਯੁਕਤ ਕੀਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੀ ਸ਼ਮੂਲੀਅਤ ਨੂੰ ਲੈ ਕੇ ਜਿਥੇ ਪਹਿਲਾਂ ਹੀ ਦਮਦਮੀ ਟਸਕਾਲ ਸਮੇਤ ਕਈ ਸਿੱਖ ਜਥਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਅੱਜ ਦਮਦਮੀ ਟਕਸਾਲ ਦੇ 14ਵੇਂ ਮੁਖੀ ਤੇ 20ਵੀਂ ਸਦੀ ਦੇ ਮਹਾਨ ਜਰਨੈਲ ਅਤੇ ਘੱਲੂਘਾਰੇ ਦੇ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰਾਂ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਵੀ ਦਮਦਮੀ ਟਕਸਾਲ ਦੇ ਸਟੈਂਡ ਦਾ ਸਮਰਥਨ ਕਰਦਿਆਂ ਵੱਡਾ ਫ਼ੈਸਲਾ ਲਿਆ ਹੈ ਕਿ ਉਹ 6 ਜੂਨ ਨੂੰ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਤੋਂ ਸਨਮਾਨ ਪ੍ਰਾਪਤ ਨਹੀਂ ਕਰਨਗੇ | ਇਸ ਸੰਬੰਧੀ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਭਾਈ ਈਸ਼ਰ ਸਿੰਘ ਨੇ ਆਪਣੇ ਫੈਸਲੇ ਦੀ ਪੁਸ਼ਟੀ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ 6 ਜੂਨ ਦੇ ਘੱਲੂਘਾਰਾ ਸਮਾਗਮ ਮੌਕੇ ਜਥੇਦਾਰ ਗੜਗੱਜ ਨੂੰ ਪੰਥ ਪ੍ਰਵਾਨਿਤ ਜਥੇਦਾਰ ਨਾ ਹੋਣ ਕਰਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਤੋਂ ਰੋਕਿਆ ਜਾਵੇ, ਨਹੀਂ ਤਾਂ ਉਨ੍ਹਾਂ ਦਾ ਪਰਿਵਾਰ ਇਸ ਵਾਰ ਗਿਆਨੀ ਗੜਗੱਜ ਤੋਂ ਸਨਮਾਨ ਪ੍ਰਾਪਤ ਨਹੀਂ ਕਰੇਗਾ |
ਭਾਈ ਭੂਰਾ ਕੋਹਨਾਂ ਅਤੇ ਐਡਵੋਕੇਟ ਸਿਆਲਕਾ ਵਲੋਂ ਅਪੀਲ
ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਘੱਲੂਘਾਰਾ ਸਮਾਗਮ ਮੌਕੇ 6 ਜੂਨ ਨੂੰ ਗਿਆਨੀ ਗੜਗੱਜ ਦੀ ਥਾਂ ਕਿਸੇ ਹੋਰ ਸਿੰਘ ਸਾਹਿਬ ਦੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇ ਤਾਂ ਕਿ ਕਿਸੇ ਪੰਥ ਵਿਚ ਕਿਸੇ ਵੀ ਕਿਸਮ ਦਾ ਵਿਵਾਦ ਪੈਦਾ ਨਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ਜੂਨ '84 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ <br/> ਅਗਲੀ ਖ਼ਬਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ 'ਚ ਬਹਾਲ <br/>
Ad Position 24