12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੂਨ '84 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ <br/>

Ad Position 21
No active advertisement
ਅਜੀਤ ਡੈਸਕ 03-06-2025

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ 'ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਤੋਪਾਂ ਟੈਂਕਾਂ ਨਾਲ ਕੀਤੀ ਗਈ ਗੋਲਾਬਾਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਨਜ਼ਦੀਕ ਪਰਿਕਰਮਾ ਵਿਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਇਹ ਪਾਵਨ ਸਰੂਪ ਅਰਦਾਸ ਉਪ੍ਰੰਤ ਸੁਸ਼ੋਭਿਤ ਕੀਤਾ ਗਿਆ ਹੈ | ਸੰਗਤਾਂ ਇਸ ਜ਼ਖਮੀਂ ਪਾਵਨ ਸਰੂਪ ਦੇ 6 ਜੂਨ ਤੱਕ ਰੋਜ਼ਾਨਾ ਸਵੇਰ 8 ਵਜੇ ਤੋਂ ਸ਼ਾਮ 7 ਵਜੇ ਤੱਕ ਦਰਸ਼ਨ ਕਰ ਸਕਣਗੀਆਂ | ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨਾਂ ਦੇ ਨਾਲ ਇਸ ਦੀ ਜਿਲਦ ਅਤੇ ਪਾਵਨ ਅੰਗਾਂ ਵਿਚ ਲੱਗੀ ਗੋਲੀ ਵੀ ਸੰਗਤਾਂ ਨੂੰ ਦਿਖਾਈ ਜਾ ਰਹੀ ਹੈ | ਅੱਜ 5 ਦਿਨਾਂ ਲਈ ਇਹ ਪਾਵਨ ਸਰੂਪ ਸੁਸ਼ੋਭਿਤ ਕਰਨ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ 'ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਅਨੇਕਾਂ ਗੁਰਦੁਆਰਾ ਸਾਹਿਬਾਨ 'ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ ਤੇ ਆਪਣੇ ਹੀ ਦੇਸ਼ ਦੀ ਸਰਕਾਰ ਅਤੇ ਫੌਜ ਵਲੋਂ ਕੀਤੇ ਗਏ ਵਹਿਸ਼ੀਆਣਾ ਹਮਲੇ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰੱਖੇਗੀ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੱਲੂਘਾਰੇ ਨਾਲ ਸੰਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ | ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਖ਼ਮੀ ਪਾਵਨ ਸਰੂਪ ਦੇ ਗੁ: ਬਾਬਾ ਗੁਰਬਖਸ਼ ਸਿੰਘ ਵਿਖੇ 6 ਜੂਨ ਤੱਕ ਰੋਜ਼ਾਨਾ ਦਰਸ਼ਨ ਕਰਵਾਏ ਜਾਣਗੇ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਚਿੱਤਰ ਪ੍ਰਦਰਸ਼ਨੀ ਵੀ ਜਾਰੀ ਰਹੇਗੀ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅੰਮਿ੍ਤਪਾਲ ਸਿੰਘ ਕੁਲਾਰ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਹਰਭਜਨ ਸਿੰਘ ਵਕਤਾ, ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਵਿੰਦਰਪਾਲ ਸਿੰਘ ਕਾਦੀਆਂ, ਪ੍ਰਚਾਰਕ ਤਰਸੇਮ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ ਤੇ ਭਾਈ ਗੁਰਵਿੰਦਰ ਸਿੰਘ ਖੋਦੇਬੇਟ, ਅਰਦਾਸੀਏ ਭਾਈ ਪ੍ਰੇਮ ਸਿੰਘ ਤੇ ਸੁਪ੍ਰਡੈਂਟ ਨਿਸ਼ਾਨ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਦੇ ਹੋਰ ਅਧਿਕਾਰੀ ਤੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਧਾਮੀ ਦੀ ਅਗਵਾਈ 'ਚ ਉੱਚ ਪਧਰੀ ਵਫ਼ਦ ਵਲੋਂ ਦਮਦਮੀ ਟਕਸਾਲ ਮੁਖੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਸੰਤ ਭਿੰਡਰਾਂ ਵਾਲਿਆਂ ਦੇ ਸਪੁੱਤਰਾਂ ਵਲੋਂ ਗਿਆਨੀ ਗੜਗੱਜ ਤੋਂ ਸਨਮਾਨ ਨਾ ਲੈਣ ਦਾ ਐਲਾਨ <br/>
Ad Position 24