ਸਮਾਲਸਰ (ਮੋਗਾ), 2 ਜੂਨ (ਗੁਰਜੰਟ ਸਿੰਘ ਕਲਸੀ)-ਵੀਹਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਰੋਡੇ (ਮੋਗਾ) ਵਿਖੇ ਮਨਾਇਆ ਗਿਆ | ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੋਡੇ ਉਹ ਨਗਰ ਹੈ ਜਿਸ ਨਗਰ ਵਿਚ ਪਿਤਾ ਜੋਗਿੰਦਰ ਸਿੰਘ ਦੇ ਗ੍ਰਹਿ ਵਿਖੇ ਇਕ ਪਿਆਰੀ ਰੂਹ 2 ਜੂਨ 1947 ਨੂੰ ਪ੍ਰਗਟ ਹੋਈ | ਇਸ ਰੂਹ ਨੇ ਮਹਾਨ ਸੰਤ ਜਰਨੈਲ ਸਿੰਘ ਖਾਲਸਾ ਦੇ ਰੂਪ ਵਿਚ ਦਮਦਮੀ ਟਕਸਾਲ ਦੇ 14ਵੇਂ ਮੁਖੀ ਵਜੋਂ ਸਨਮਾਨ ਪ੍ਰਾਪਤ ਕੀਤਾ | ਜਿਹੜੇ ਕਾਰਜ ਸੰਤਾਂ ਨੇ ਕੀਤੇ ਉਹ ਇਕ ਚਾਨਣ ਮੁਨਾਰੇ ਦੀ ਤਰ੍ਹਾਂ ਹਨ ਅਤੇ ਇਹ ਕਾਰਜ ਇਤਿਹਾਸ ਦੇ ਪੰਨਿਆਂ 'ਚ ਹਮੇਸ਼ਾ ਕਾਇਮ ਰਹਿਣਗੇ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਤ ਸਿਪਾਹੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਕਹਿਣੀ ਤੇ ਕਰਨੀ ਦੇ ਇਕ ਸਨ | ਉਨ੍ਹਾਂ ਕਿਹਾ ਕਿ ਸੰਤਾਂ ਦੀ ਕੁਰਬਾਨੀ ਕੋਈ ਨਿੱਜੀ ਮੰਤਵ ਲਈ ਨਹੀਂ ਸੀ ਬਲਕਿ ਉਨ੍ਹਾਂ ਨੇ ਆਪਣੀ ਸ਼ਹਾਦਤ ਸਮੁੱਚੀ ਸਿੱਖ ਕੌਮ ਵਾਸਤੇ ਦਿੱਤੀ ਹੈ | ਗਿਆਨੀ ਗੁਰਬਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਸੰਬੋਧਨ ਵਿਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਉੱਪਰ ਰੌਸ਼ਨੀ ਪਾਈ | ਗਿਆਨੀ ਕੇਵਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਨੇ ਸਿੱਖ ਕੌਮ ਲਈ ਆਪਣਾ ਖੂਨ ਵਹਾਇਆ ਤੇ ਸ਼ਹਾਦਤਾਂ ਦਿੱਤੀਆਂ ਉਨ੍ਹਾਂ ਵਿਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸ਼ਹਾਦਤ ਸੁਨਹਿਰੇ ਅੱਖਰਾਂ ਵਿਚ ਲਿਖੀ ਗਈ ਹੈ | ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲਿਆਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸਿੱਖ ਕੌਮ ਨੂੰ ਬਹੁਤ ਵੱਡੀ ਦੇਣ ਹੈ | ਬੀਬੀ ਸਤਵੰਤ ਕੌਰ ਸਪੁੱਤਰੀ ਭਾਈ ਅਮਰੀਕ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸੰਤਾਂ ਦੇ ਜੀਵਨ ਬਾਰੇ ਮੇਰੇ ਤੋਂ ਪਹਿਲਾਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਰੌਸ਼ਨੀ ਪਾਈ ਗਈ ਹੈ | ਇਸ ਮੌਕੇ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਜ਼ਜ਼ਬਾਤੀ ਸੰਬੋਧਨ ਵਿਚ ਕਿਹਾ ਕਿ ਅੱਜ ਮਹਿਸੂਸ ਹੁੰਦਾ ਹੈ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵਰਗਾ ਹੋਰ ਕੋਈ ਆਗੂ ਪੈਦਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਦਾ ਮਤਾ ਸੰਘੀ ਢਾਂਚੇ ਤੋਂ ਵੱਖਰਾ ਨਹੀਂ ਹੈ | ਲੋਕਤੰਤਰ ਤੇ ਸੰਘੀ ਢਾਂਚਾ ਅਨੰਦਪੁਰ ਸਾਹਿਬ ਦਾ ਮਤਾ ਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਨੇ ਸੋਚੀ ਸਮਝੀ ਸਕੀਮ ਤਹਿਤ ਸਿੱਖ ਕੌਮ ਦੀ ਨਸਲਕੁਸ਼ੀ ਕੀਤੀ | ਇਸ ਮੌਕੇ ਉਨ੍ਹਾਂ ਨੇ ਸ਼ਹੀਦ ਬੇਅੰਤ ਸਿੰਘ ਦੇ ਪੁੱਤਰ ਭਾਈ ਸਰਬਜੀਤ ਸਿੰਘ ਦੀ ਲੋਕ ਸਭਾ ਸੀਟ ਤੋਂ ਜਿੱਤ ਦੀ ਗੱਲ ਵੀ ਕੀਤੀ | ਇਸ ਮੌਕੇ ਸਿੰਘ ਸਾਹਿਬਾਨ, ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਉਦਾਸੀਨ ਸੰਪਰਦਾਇ, ਨਿਰਮਲ ਸੰਪਰਦਾਇ, ਕਿਸਾਨ ਜਥੇਬੰਦੀਆਂ, ਰਾਜਨੀਤਕ ਜਥੇਬੰਦੀਆਂ, ਨੌਜਵਾਨ ਜਥੇਬੰਦੀਆਂ ਤੇ ਸਮਾਗਮ ਵਿਚ ਪੁੱਜੀਆਂ ਹੋਰ ਸੰਸਥਾਵਾਂ ਤੇ ਸ਼ਖਸੀਅਤਾਂ ਦਾ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਅਤੇ ਸੰਤ ਚਰਨਜੀਤ ਸਿੰਘ ਜੱਸੋਵਾਲ ਵਲੋਂ ਮਾਣ-ਸਨਮਾਨ ਕੀਤਾ ਗਿਆ | ਸਮਾਗਮ 'ਚ ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼ੋ੍ਰਮਣੀ ਕਮੇਟੀ, ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਸੰਪਰਦਾਇ, ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਵਲੋਂ ਜਥੇਦਾਰ ਲਖਵੀਰ ਸਿੰਘ, ਸਿੰਘ ਸਾਹਿਬ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਬਾਬਾ ਨਿਹਾਲ ਸਿੰਘ, ਜਥੇਦਾਰ ਬਾਬਾ ਜਗਜੀਤ ਸਿੰਘ ਮੁਖੀ ਗੁਰੂ ਨਾਨਕ ਦਲ ਮੜੀਆਂ ਵਾਲੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਜਥੇਦਾਰ ਸ਼ਮਸ਼ੇਰ ਸਿੰਘ, ਸੰਤ ਬਾਬਾ ਰਣਜੀਤ ਸਿੰਘ ਸੰਪਰਦਾਇ ਸੇਵਾ ਪੰਥੀ ਗੋਨਿਆਣਾ ਮੰਡੀ, ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਲੁਧਿਆਣੇ ਵਾਲੇ, ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਵਾਲਿਆਂ ਵਲੋਂ ਗਿਆਨੀ ਗੁਰਪ੍ਰੀਤ ਸਿੰਘ, ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਸੰਤ ਬਾਬਾ ਗੁਰਮੀਤ ਸਿੰਘ ਖੋਸੇ ਕੋਟਲੇ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਮਾਲੋਕਾ ਫੱਤਾ, ਬਾਬਾ ਗੁਰਮੇਲ ਸਿੰਘ ਸਰਦੂਲੇ ਵਾਲੇ, ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਹਜੂਰ ਸਾਹਿਬ ਵਾਲਿਆਂ ਵਲੋਂ ਬਾਬਾ ਕਰਨੈਲ ਸਿੰਘ ਮੋਗੇ ਵਾਲੇ, ਬਾਬਾ ਮੰਗਾ ਧਰਮਕੋਟ ਕਾਰ ਸੇਵਾ, ਮਹੰਤ ਬਾਬਾ ਚਮਕੌਰ ਸਿੰਘ ਪੰਜ ਗਰਾਈਆਂ ਵਾਲੇ, ਸੰਤ ਬਾਬਾ ਬੋਹੜ ਸਿੰਘ ਛਾਪੜੀ ਸਾਹਿਬ ਤੂਤਾਂ ਵਾਲੇ, ਸੁਆਮੀ ਬਾਬਾ ਹਰਨਾਮ ਸਿੰਘ ਮਾਹਿਲਪੁਰ ਬੁੰਗੇ ਵਾਲਿਆਂ ਵਲੋਂ ਜਲੇਬੀਆਂ ਦੇ ਲੰਗਰ ਦੀ ਸੇਵਾ, ਸੰਤ ਬਾਬਾ ਗੁਰਦਿਆਲ ਸਿੰਘ ਲੰਞੇਆਣੇ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ ਕਪੂਰਥਲਾ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲੇ, ਸੰਤ ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣੇ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ ਮਟੀਲੀ ਵਾਲੇ, ਸੰਤ ਬਾਬਾ ਸੁਖਪ੍ਰੀਤ ਸਿੰਘ ਰਾਜੇਆਣੇ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਵਲੋਂ ਗਿਆਨੀ ਸਤਨਾਮ ਸਿੰਘ ਜਨੇਰ ਵਾਲੇ, ਭਾਈ ਗੁਰਪ੍ਰੀਤ ਸਿੰਘ ਰੋਡੇ, ਗਿ. ਪਰਮਿੰਦਰ ਸਿੰਘ ਦਮਦਮੀ ਟਕਸਾਲ, ਗਿ. ਬਿੱਕਰਮਜੀਤ ਸਿੰਘ ਦਮਦਮੀ ਟਕਸਾਲ, ਜਥੇਦਾਰ ਬਾਬਾ ਜਗਤਾਰ ਸਿੰਘ, ਭਾਈ ਨਰੈਣ ਸਿੰਘ ਚੌੜਾ, ਭਾਈ ਸੁਖਹਰਪ੍ਰੀਤ ਸਿੰਘ ਰੋਡੇ, ਭਾਈ ਕੁਲਦੀਪ ਸਿੰਘ ਰੋਡ, ਕੁਲਦੀਪ ਸਿੰਘ ਵਜੀਦਪੁਰ ਪ੍ਰਧਾਨ ਕਿਸਾਨ ਯੂਨੀਅਨ ਦੋਆਬਾ, ਕੁਲਦੀਪ ਸਿੰਘ ਦਿਆਲਾ ਕਿਸਾਨ ਆਗੂ, ਪਿ੍ਤਪਾਲ ਸਿੰਘ ਪ੍ਰਧਾਨ ਗੁ. ਦੂਖ ਨਿਵਾਰਨ ਸਾਹਿਬ ਲੁਧਿਆਣਾ, ਬਾਬਾ ਹਰਭਜਨ ਸਿੰਘ ਜੰਡ ਸਾਹਿਬ ਮੁਕਤਸਰ ਸਾਹਿਬ ਵਾਲੇ, ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਸੰਤ ਸੁਖਚੈਨ ਸਿੰਘ ਮਾਣੇਵਾਲਾ, ਮਹੰਤ ਸੁਧਮੁਨੀ ਚੂਹੜ ਚੱਕ ਵਾਲੇ, ਭਾਈ ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਸ਼ੇਰੇ ਪੰਜਾਬ ਅਕਾਲੀ ਦਲ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਭਾਈ ਪ੍ਰੇਮ ਸਿੰਘ ਮੁੱਖ ਅਰਦਾਸੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼ੋ੍ਰਮਣੀ ਕਮੇਟੀ ਆਦਿ ਹਾਜ਼ਰ ਸਨ |
ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਮੌਕੇ ਹੋਇਆ ਲਾਮਿਸਾਲ ਇਕੱਠ <br/>
ਅਜੀਤ ਡੈਸਕ
03-06-2025