ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਕਾਂਗਰਸ ਵੱਡੇ ਅੰਤਰ ਨਾਲ ਜਿੱਤੇਗੀ | ਉਹ ਅੱਜ ਇੱਥੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਉੱਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਲੁਧਿਆਣੇ ਵਿਚ 'ਆਪ' ਦੀ ਸਥਿਤੀ ਬੇਹੱਦ ਕਮਜ਼ੋਰ ਹੈ | ਜਦ ਉਨ੍ਹਾਂ ਨੰੂ ਕੰਵਲਜੀਤ ਸਿੰਘ ਕੜਵਲ ਦੇ ਕਾਂਗਰਸ ਵਿਚ ਸ਼ਾਮਲ ਹੋਣ ਉੱਤੇ ਬੈਂਸ ਭਰਾਵਾਂ ਵਲੋਂ ਕੀਤੇ ਜਾ ਰਹੇ ਕਿੰਤੂ ਪਰੰਤੂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜਿਹੇ ਮਸਲੇ ਮੀਡੀਆ ਪਲੇਟਫ਼ਾਰਮ ਉੱਤੇ ਨਹੀਂ ਬਲਕਿ ਕਾਂਗਰਸ ਪਾਰਟੀ ਆਪਣੇ ਪਰਿਵਾਰਕ ਪਲੇਟਫ਼ਾਰਮ ਉੱਤੇ ਹੀ ਬੈਠ ਕੇ ਹੱਲ ਕਰੇਗੀ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਅਤੇ ਇੱਕਮੁੱਠ ਹੈ |
ਪੰਜਾਬ 'ਚ ਕਾਂਗਰਸ ਇੱਕਮੁੱਠ-ਰਾਜਾ ਵੜਿੰਗ <br/>
ਅਜੀਤ ਡੈਸਕ
03-06-2025