12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਮਲੇਸ਼ੀਆ ਵਿਖੇ ਦਸਤਾਰ ਮੁਕਾਬਲੇ 15 ਨੂੰ <br/>

Ad Position 21
No active advertisement
ਅਜੀਤ ਡੈਸਕ 03-06-2025

ਸੰਦੌੜ, 2 ਜੂਨ (ਜਸਵੀਰ ਸਿੰਘ ਜੱਸੀ)-ਵਿਸ਼ਵ ਪੱਧਰ 'ਤੇ ਨÏਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਵਾਲੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਸਾਹ ਆਲਮ ਦੇ ਸਹਿਯੋਗ ਨਾਲ 'ਸਰਦਾਰੀ ਲਹਿਰ ਤਹਿਤ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ 15 ਜੂਨ ਨੂੰ ਪੂਰੇ ਵਿਸ਼ਵ ਵਿਚ ਕਰਵਾਏ ਜਾ ਰਹੇ ਹਨ | ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸ਼ਾਹਆਲਮ ਮਲੇਸ਼ੀਆ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਤੇ ਸੰਸਥਾ ਦੇ ਮਲੇਸ਼ੀਆ ਇੰਚਾਰਜ ਸਰਬਜੀਤ ਸਿੰਘ ਐਹਣੋ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ 18 ਸਾਲ ਤੋਂ ਓਪਨ ਵਰਗ ਦੇ ਨÏਜਵਾਨਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ 'ਚ ਜੇਤੂਆਂ ਨੂੰ ਮਲੇਸ਼ੀਆ ਕਰੰਸੀ 'ਚ ਨਗਦ ਇਨਾਮ, ਯਾਦਗਾਰੀ ਸਨਮਾਨ ਚਿੰਨ੍ਹ, ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਦੇ ਸੀਨੀਅਰ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ, ਹਰਪ੍ਰੀਤ ਸਿੰਘ ਚੀਮਾਂ, ਧਰਮਪ੍ਰੀਤ ਦੀ ਦੁੱਲਮਾ ਦਸਤਾਰ ਮੁਕਾਬਲੇ ਦÏਰਾਨ ਜੱਜਮੈਂਟ ਦੀਆਂ ਸੇਵਾਵਾਂ ਨਿਭਾਉਣਗੇ | ਉਨ੍ਹਾ ਕਿਹਾ ਕਿ ਮਲੇਸ਼ੀਆ ਵਿਖੇ ਕਰਵਾਏ ਜਾ ਰਹੇ ਦਸਤਾਰ ਮੁਕਾਬਲੇ ਦÏਰਾਨ ਭਾਈ ਸਿਮਰਨਜੀਤ ਸਿੰਘ ਬੁਲੰਦਪੁਰੀ, ਬਿੱਟੂ ਸਿੰਘ ਬਠਿੰਡਾ, ਜੱਸਾ ਸਿੰਘ ਸਿੱਧੂ, ਪ੍ਰੀਤ ਸਿੰਘ ਖੰਡੇਵਾਲ, ਬੱਚੀ ਸਿੰਘ ਗੱਜਣਵਾਲਾ, ਅੰਗਰੇਜ਼ ਸਿੰਘ ਆਪਣੀਆਂ ਸੇਵਾਵਾਂ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਮੁਹੱਲਾ ਕਲੀਨਿਕ ਅੱਜ ਰਹਿਣਗੇ ਡਾਕਟਰਾਂ ਤੋਂ ਸੱਖਣੇ <br/> ਅਗਲੀ ਖ਼ਬਰ ਪੰਜਾਬ 'ਚ ਕਾਂਗਰਸ ਇੱਕਮੁੱਠ-ਰਾਜਾ ਵੜਿੰਗ <br/>
Ad Position 24