12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਦੇ ਟੋਟੇ ਦੀ ਕਾਰ ਸੇਵਾ ਤੇ ਪੁਲੀਆਂ ਬਣਾਉਣ ਦੀ ਸੇਵਾ ਜੰਗੀ ਪੱਧਰ 'ਤੇ ਜਾਰੀ <br/>

Ad Position 21
No active advertisement
ਅਜੀਤ ਡੈਸਕ 03-06-2025

ਪੋਜੇਵਾਲ ਸਰਾਂ (ਨਵਾਂਸ਼ਹਿਰ), 2 ਜੂਨ (ਨਵਾਂਗਰਾਈਾ)-ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਦੇ ਟੋਟੇ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਪਿਛਲੇ ਇਕ ਸਾਲ 4 ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ | ਇਸ ਸੇਵਾ ਦੇ ਅਗਲੇ ਪੜਾਅ ਤਹਿਤ ਪੁਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸਿੰਘਪੁਰ ਤੋਂ ਡੇਢ ਕਿਲੋਮੀਟਰ ਸੜਕ ਦੇ ਟੋਟੇ ਚਾਰ ਮਾਰਗੀ ਬਣਾਉਣ ਤੇ ਪ੍ਰੀਮਿਕਸ ਪਾਉਣ ਦਾ ਕੰਮ ਤੇ ਦੂਸਰੇ ਸਾਈਡ ਤੋਂ ਭਜਨ ਢਾਬੇ ਕਾਹਨਪੁਰ ਖੂਹੀ ਤੋਂ ਡੰਪ ਤੱਕ ਦੇ ਟੋਟੇ 'ਤੇ ਪ੍ਰੀਮਿਕਸ ਪਾਉਣ ਦਾ ਮੁਕੰਮਲ ਕਰ ਲਿਆ ਹੈ ਤੇ ਤੀਸਰੇ ਪੜਾਅ ਦੌਰਾਨ ਜੇ.ਪੀ ਪੈਟਰੋਲ ਪੰਪ ਤੱਕ ਸੜਕ ਮੁਕੰਮਲ ਕਰ ਲਈ ਹੈ, ਤੇ ਹੁਣ 10 ਦੇ ਕਰੀਬ ਪੁਲ ਤੇ ਪੁਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਤੇ ਬਰਸਾਤ ਦੇ ਮੌਸਮ ਤੱਕ ਪੁਲੀਆਂ ਦਾ ਕਾਫੀ ਕੰਮ ਮੁਕੰਮਲ ਕਰਨ ਦੀ ਯੋਜਨਾ ਹੈ | ਇਸ ਤੋਂ ਇਲਾਵਾ ਬਰਮਾਂ ਤੇ ਸੜਕ ਦੇ ਬੈੱਡ ਤਿਆਰ ਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਨਵੰਬਰ 2025 ਤੱਕ ਇਸ ਟੋਟੇ ਨੂੰ ਪੂਰੀ ਤਰਾਂ ਤਿਆਰ ਕਰਕੇ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਗ ਦੀ ਚਲ ਰਹੀ ਸੇਵਾ 'ਚ ਆਪਣਾ ਪੂਰਾ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਹਰਜਾਪ ਸਿੰਘ, ਸਾਹਿਬ ਸਿੰਘ ਚਾਨਣ ਸਿੰਘ, ਸਿਮਰਨਜੀਤ ਸਿੰਘ, ਸਤਨਾਮ ਸਿੰਘ ਮੁਣਸ਼ੀ ਆਦਿ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਇਆ ਜਾ ਰਿਹਾ-ਮਜੀਠੀਆ <br/> ਅਗਲੀ ਖ਼ਬਰ ਨਿਯਮਤ ਉਮੀਦਵਾਰ ਨੂੰ ਮਨਮਾਨੇ ਢੰਗ ਨਾਲ ਠੇਕੇ 'ਤੇ ਨਿਯੁਕਤ ਕਰਨਾ ਸੰਵਿਧਾਨ ਦੀ ਉਲੰਘਣਾ-ਹਾਈ ਕੋਰਟ <br/>
Ad Position 24