12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਰਾਜਾ ਵੜਿੰਗ, ਹਰਸਿਮਰਤ, ਚੰਦੂਮਾਜਰਾ ਸਮੇਤ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 03-06-2025

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਮਰਹੂਮ ਸੀਨੀਅਰ ਅਕਾਲੀ ਆਗੂ ਸ: ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਉੱਤੇ ਅਫ਼ਸੋਸ ਕਰਨ ਲਈ ਅੱਜ ਵੱਖ-ਵੱਖ ਪਾਰਟੀਆਂ ਵਲੋਂ ਆਗੂ ਸਥਾਨਕ ਢੀਂਡਸਾ ਨਿਵਾਸ ਵਿਖੇ ਪਹੁੰਚੇ ਅਤੇ ਬੀਬੀ ਹਰਜੀਤ ਕੌਰ ਢੀਂਡਸਾ, ਸ: ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਗਗਨਜੀਤ ਕੌਰ ਢੀਂਡਸਾ ਨਾਲ ਦੁੱਖ ਸਾਂਝਾ ਕੀਤਾ | ਅੱਜ ਪਹੁੰਚਣ ਵਾਲੇ ਆਗੂਆਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਜਥੇਦਾਰ ਕਿਰਪਾਲ ਸਿੰਘ ਬਡੰੂਗਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਵਿਧਾਇਕ ਬਿਕਰਮਜੀਤ ਸਿੰਘ ਚੌਧਰੀ, ਸੀਨੀਅਰ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਰਵਿੰਦਰ ਸਿੰਘ ਚੀਮਾ ਸੂਬਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ, ਕੈਪਟਨ ਸੰਦੀਪ ਸੰਧੂ, ਜਸਵੀਰ ਸਿੰਘ ਗਿੱਲ ਸਾਬਕਾ ਐਮ.ਪੀ., ਸਾਬਕਾ ਵਿਧਾਇਕ ਕੁਲਵੀਰ ਸਿੰਘ ਜੀਰਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਅਕਾਲੀ ਦਲ ਦੇ ਕੌਮੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਰਾਜਾ ਬੀਰਕਲਾਂ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਵਿਧਾਇਕ, ਮਿੱਠੂ ਸਿੰਘ ਕਾਹਨੇਕੇ, ਮਲਕੀਤ ਸਿੰਘ ਚੰਗਾਲ, ਇਕਬਾਲਜੀਤ ਸਿੰਘ ਪੂਨੀਆ, ਰਿਪੁਦਮਨ ਸਿੰਘ ਰਿੰਪੂ, ਸਤਿਗੁਰ ਸਿੰਘ ਨਮੋਲ, ਜਸਵਿੰਦਰ ਸਿੰਘ ਪਿੰ੍ਰਸ, ਏ.ਪੀ. ਸਿੰਘ ਬਾਬਾ, ਅਮਰ ਸਿੰਘ ਪ੍ਰਧਾਨ ਬੀ.ਸੀ. ਵਿੰਗ ਅਕਾਲੀ ਦਲ, ਸੱਜਣ ਰਾਮ ਛੱਜੂ, ਸੁਖਦੇਵ ਸਿੰਘ ਗਾਗਾ, ਜਸਵਿੰਦਰ ਸਿੰਘ ਧੀਮਾਨ, ਦਲਵੀਰ ਸਿੰਘ ਗੋਲਡੀ, ਸਤਨਾਮ ਸਿੰਘ ਸੱਤਾ, ਹਰਪਾਲ ਸੋਨੰੂ, ਦਰਸ਼ਨ ਕਾਂਗੜਾ, ਬਿੰਦਰ ਬਾਂਸਲ, ਰੌਕੀ ਬਾਂਸਲ, ਮਨੀ ਕਥੂਰੀਆ, ਦੀਪਕ ਕੁਮਾਰ ਕੌਂਸਲਰ, ਰਵੀ ਚਾਵਲਾ, ਸ਼ੰਮੀ ਮਾਂਗਟ, ਸ਼ਕੀਤਜੀਤ ਸਿੰਘ, ਰਾਜੇਸ਼ ਕੁਮਾਰ ਕਾਲੀ, ਕੁਲਦੀਪ ਸਿੰਘ ਭੁੱਲਰ, ਸ਼ਸ਼ੀ ਚਾਵਰੀਆ, ਰਾਜਨ, ਅੰਮਿ੍ਤ ਗਰਗ, ਸ਼ੁਭਮ ਸ਼ਰਮਾ ਧੂਰੀ, ਨਿਰਮਲ ਸਿੰਘ ਦੁੱਲਟ, ਸਤਪਾਲ ਸਿੰਗਲਾ, ਪਿਆਰਾ ਖ਼ਾਨ, ਗੁਰਸੇਵਕ ਸਿੰਘ ਕਾਕੂ ਐਡਵੋਕੇਟ ਅਤੇ ਦਵਿੰਦਰ ਸਿੰਘ ਛਾਜਲੀ ਤੋਂ ਇਲਾਵਾ ਕੰਵਰਜੀਤ ਸਿੰਘ ਸੰਧੂ, ਜਸਵਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ ਜੌਹਲ, ਬਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ, ਹਰਜੋਤ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਵਲੋਂ ਵੱਖ-ਵੱਖ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ <br/> ਅਗਲੀ ਖ਼ਬਰ ਦਿੱਲੀ ਪੁਲਿਸ ਨੇ ਰੂਪੋਸ਼ ਹੋਏ ਬਜ਼ੁਰਗ ਨੂੰ ਪਟਿਆਲਾ ਤੋਂ ਕੀਤਾ ਗਿ੍ਫ਼ਤਾਰ
Ad Position 24